Basant Panchami: ਜਾਣੋ ਰੁੱਤਾਂ ਦੀ ਰਾਣੀ ਬਸੰਤ ਪੰਚਮੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ

By : JUJHAR

Published : Feb 1, 2025, 6:30 pm IST
Updated : Feb 1, 2025, 9:54 pm IST
SHARE ARTICLE
Basant Panchami: Know why the festival of Basant Panchami, the queen of seasons, is celebrated.
Basant Panchami: Know why the festival of Basant Panchami, the queen of seasons, is celebrated.

ਦੇਸ਼ ਵੰਡ ਤੋਂ ਪਹਿਲਾਂ ਲਾਹੌਰ ਵਿਖੇ ਵੀਰ ਹਕੀਕਤ ਦੀ ਸਮਾਧ ’ਤੇ ਲੱਗਦਾ ਸੀ ਬਸੰਤ ਪੰਚਮੀ ’ਤੇ ਮੇਲਾ

ਬਸੰਤ ਪੰਚਮੀ ਬਸੰਤ ਵਿਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਬਹਾਰ ਰੁੱਤ ਨਾਲ ਸਬੰਧਤ ਇਹ ਪ੍ਰਸਿੱਧ ਤਿਉਹਾਰ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿਚ ਬੜੇ ਚਾਅ ਨਾਲ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ ਪ੍ਰਸਿੱਧ ਸੀ।

PhotoPhoto

ਅੱਜ ਕਲ੍ਹ ਬਸੰਤ ਵਾਲੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ ਸਾਰੇ ਪੰਜਾਬ ਦੇ ਵਿਚ ਨਵੀਂ ਜ਼ਿੰਦਗੀ ਧੜਕ ਉਠਦੀ ਹੈ। ਥਾਂ-ਥਾਂ ’ਤੇ ਪਿੰਡਾਂ ਵਿਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲੇ ਤੇ ਛੇਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ’ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉਤੇ ਲਾਹੌਰ ਵਿਚ ਲੱਗਿਆ ਕਰਦਾ ਸੀ।

ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲੇ ਦਿਨ ਲਾਹੌਰ ਵਿਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ ਧਾਰਮਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿਤੀ। ਬਸੰਤ ਪੰਚਮੀ ਨੂੰ ਲੋਕ ਆਪਣੇ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ।

ਉਸ ਦਿਨ ਸਾਰਾ ਆਕਾਸ਼ ਰੰਗ ਬਿਰੰਗੀਆਂ ਹਵਾ ਵਿੱਤ ਤੈਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ ਭਰ ਜਾਂਦਾ ਹੈ। ਇਕ ਦਿਨ ਆਕਾਸ਼ ਇਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ’ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿਚ ਪੰਜਾਬੀਆਂ ਦੇ ਮਨ ਤਰੰਗਿਤ ਹੋ ਕੇ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲੇ ਦਿਨ ਔਰਤਾਂ ਬਸੰਤੀ ਕਪੜੇ ਪਾ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਆਈ ਬਸੰਤ ਪਾਲਾ ਉਡੰਤ’ ਬਸੰਤ ਆਉਣ ਨਾਲ ਪਾਲਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ।

‘ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ’ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਨ੍ਹਾਂ ਵਿਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖ਼ੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ।

ਬਸੰਤ ਰੁੱਤ ਵਿੱਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਇਸੇ ਕਰ ਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰ ਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕੱਪੜੇ ਪਾਏ ਜਾਂਦੇ ਹਨ। ਔਰਤਾਂ ਪੀਲੇ ਸੂਟ ਪਾਉਂਦੀਆਂ ਹਨ ਅਤੇ ਮਰਦ ਪੀਲੀਆਂ ਪੱਗਾਂ ਬੰਨ੍ਹਦੇ ਹਨ। ਬਸੰਤੀ ਨੂੰ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ।

ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫ਼ੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜ਼ਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ ! ਮੇਰਾ ਰੰਗ ਦੇ ਬਸੰਤੀ ਚੋਲਾ” ਗੀਤ ਗਾਉਂਦੇ ਹੁੰਦੇ ਸਨ। ਨਿਹੰਗ ਸਿੰਘ ਬਸੰਤ ਪੰਚਮੀ ਵਾਲੇ ਦਿਨ ਗੱਤਕਾ ਖੇਡਣ, ਨੇਜ਼ੇਬਾਜ਼ੀ ਦੇ ਕਰਤੱਵ ਹੁਣ ਵੀ ਕਰਦੇ ਹਨ।

ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣਾ ਚੰਗਾ ਮੰਨਿਆ ਜਾਂਦਾ ਹੈ। ਸਾਲ 1947 ਤੋਂ ਪਹਿਲਾਂ ਲਾਹੌਰ ਵਿਚ ਹਕੀਕਤ ਰਾਏ ਦੀ ਸਮਾਧ ’ਤੇ ਬਸੰਤ ਪੰਚਮੀ ਵਾਲੇ ਦਿਨ ਬਹੁਤ ਭਾਰੀ ਮੇਲਾ ਲੱਗਦਾ ਸੀ। ਕਿਉਂ ਜੋ ਬਸੰਤ ਪੰਚਮੀ ਵਾਲੇ ਦਿਨ ਮੁਗ਼ਲ ਹਾਕਮਾਂ ਨੇ ਹਕੀਕਤ ਰਾਏ ਵਲੋਂ ਇਸਲਾਮ ਧਰਮ ਨਾ ਕਬੂਲਣ ਕਰ ਕੇ ਉਸ ਨੂੰ ਸ਼ਹੀਦ ਕਰ ਦਿਤਾ ਸੀ। ਸਮਾਧ ਉੱਤੇ ਪਤੰਗਬਾਜ਼ੀ ਕੀਤੀ ਜਾਂਦੀ ਸੀ।  ਅੰਮ੍ਰਿਤਸਰ ਵਿਚ ਪਹਿਲੀ ਵਾਰੀ ਬਸੰਤ ਦਾ ਮੇਲਾ 1599 ਵਿੱਚ ਲੱਗਾ ਸੀ ਜਦ ਸ੍ਰੀ ਗੁਰੂ ਹਰਿਗੋਬਿੰਦ ਜੀ ਨੂੰ ਵਡਾਲੀ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ।

ਅੰਮ੍ਰਿਤਸਰ ਦੇ ਨੇੜੇ ਛੇਹਰਟੇ ਲਾਗੇ ਗੁਰੂ ਹਰਿਗੋਬਿੰਦ ਦੀ ਯਾਦ ਵਿਚ ਜਿੱਥੇ ਛੇਹਰਟਾ ਵਾਲਾ ਖੂਹ ਹੈ, ਇੱਥੇ ਹੀ ਬਸੰਤ ਪੰਚਮੀ ਦਾ ਮੇਲਾ ਲੱਗਦਾ ਹੈ। ਹਕੀਕਤ ਰਾਏ ਦੀ ਸ਼ਹਾਦਤ ਅਤੇ ਨਾਮਧਾਰੀ ਗੁਰੂ ਰਾਮ ਸਿੰਘ ਦਾ ਬਸੰਤ ਪੰਚਮੀ ਦੇ ਤਿਉਹਾਰ ਨਾਲ ਬੜਾ ਗੂੜ੍ਹਾ ਸਬੰਧ ਹੈ। ਹਕੀਕਤ ਰਾਏ ਦੀ ਸਮਾਧ ਲਾਹੌਰ ਤੋਂ ਦੋ ਮੀਲ ਚੜ੍ਹਦੇ ਵੱਲ ਬਣੀ ਹੋਈ ਹੈ, ਜਿਸ ’ਤੇ ਬਸੰਤ ਪੰਚਮੀ ਦਾ ਮੇਲਾ ਹਰ ਸਾਲ ਬੜੀ ਧੂਮਧਾਮ ਨਾਲ ਲਗਦਾ ਹੈ।

ਲਾਹੌਰ ਨਿਵਾਸੀ ਇਸ ਨੂੰ ‘ਪਤੰਗਾਂ ਦੇ ਤਿਉਹਾਰ’ ਵਜੋਂ ਮਨਾਉਂਦੇ ਹਨ। ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਕੂਕਾ ਲਹਿਰ ਦੇ ਮੋਢੀ ਨਾਮਧਾਰੀ ਗੁਰੂ ਰਾਮ ਸਿੰਘ ਦਾ ਜਨਮ ਵੀ ਫ਼ਰਵਰੀ 1816 ਦੀ ਬਸੰਤ ਪੰਚਮੀ ਦੀ ਰਾਤ ਨੂੰ ਪਿੰਡ ਭੈਣੀ ਰਾਈਆਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ ਸੀ। ਹਰ ਸਾਲ ਬਸੰਤ ਪੰਚਮੀ ਨੂੰ ਭੈਣੀ ਸਾਹਿਬ ਵਿਖੇ ਉਨ੍ਹਾਂ ਦਾ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।

ਪੰਜਾਬ ਦੇ ਅਨੇਕਾਂ ਸ਼ਹਿਰਾਂ ਵਿਚ ਬਸੰਤ ਪੰਚਮੀ ਦੀਆਂ ਰੌਣਕਾਂ ਧੂਹ ਪਾਉਂਦੀਆਂ ਹਨ। ਇਨ੍ਹਾਂ ਦਿਨਾਂ ਵਿਚ ਧਰਤੀ ਮੌਲਦੀ ਹੈ ਅਤੇ ਬਨਸਪਤੀ ’ਤੇ ਨਵਾਂ ਨਿਖਾਰ ਆਉਂਦਾ ਹੈ। ਖੇਤਾਂ ਵਿਚ ਸਰ੍ਹੋਂ ਦੇ ਖਿੜੇ ਹੋਏ ਪੀਲੇ ਪੀਲੇ ਫੁੱਲ ਮਨਮੋਹਕ ਨਜ਼ਾਰਾ ਪੇਸ਼ ਕਰਦੇ ਹਨ, ਜਿੱਥੋਂ ਤਕ ਨਿਗਾਹ ਜਾਂਦੀ ਹੈ ਖਿੜੇ ਹੋਏ ਫੁੱਲ ਨਜ਼ਰੀਂ ਪੈਂਦੇ ਹਨ ਬਾਗ਼ੀਂ ਫੁੱਲ ਖਿੜਦੇ ਹਨ। ਸੰਸਕ੍ਰਿਤਕ ਦ੍ਰਿਸ਼ਟੀ ਤੋਂ ਵੀ ਬਸੰਤ ਪੰਚਮੀ ਦਾ ਮਹੱਤਵਪੂਰਨ ਯੋਗਦਾਨ ਹੈ।

ਬੱਚਿਆਂ ਅਤੇ ਨੌਜਵਾਨਾਂ ਦੀ ਖੁਸ਼ੀ ਦਾ ਚਾਅ ਸਾਂਭਿਆ ਨਹੀਂ ਜਾਂਦਾ। ਉਹ ਤੜਕਸਾਰ ਹੀ ਆਪਣੇ ਕੋਠਿਆਂ ’ਤੇ ਡੈਕ ਲਾ ਕੇ ਪਤੰਗ ਉਡਾਉਂਦੇ ਹਨ। ਪਤੰਗਾਂ ਦੇ ਮੁਕਾਬਲੇ ਹੁੰਦੇ ਹਨ, ਪਤੰਗ ਕੱਟੇ ਜਾਂਦੇ ਹਨ, ਪਤੰਗ ਲੁੱਟੇ ਜਾਂਦੇ ਹਨ-ਅਸਮਾਨ ਵਿੱਚ ਉੱਡਦੇ ਰੰਗ ਬਿਰੰਗੇ ਪਤੰਗ ਅਦੁੱਤੀ ਨਜ਼ਾਰਾ ਪੇਸ਼ ਕਰਦੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement