ਬਜਟ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Published : Feb 1, 2025, 3:17 pm IST
Updated : Feb 1, 2025, 3:17 pm IST
SHARE ARTICLE
Chief Minister Bhagwant Mann's big statement after the budget presentation, know what he said
Chief Minister Bhagwant Mann's big statement after the budget presentation, know what he said

ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ - ਸੀਐੱਮ ਮਾਨ

ਚੰਡੀਗੜ੍ਹ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਕੇਂਦਰੀ ਬਜਟ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕੇਂਦਰ ਸਰਕਾਰ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ "ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ 'ਤੇ MSP,  ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਹੈ ਕਿ ਪੰਜਾਬ ਨੂੰ ਅਜਿਹਾ ਕੁੱਝ ਨਹੀਂ ਦਿੱਤਾ ਜੋ ਕਿ ਉਸ ਦੇ ਆਰਥਿਕ ਅਤੇ ਭਵਿੱਖ 'ਚ ਸੁਧਾਰ ਲਿਆ ਸਕੇ। ਇਹ ਬਜਟ ਕੇਵਲ ਚੋਣਾਵੀ ਬਜਟ ਹੈ। ਜਿਸ ਵਿੱਚ ਕੇਵਲ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇੱਕ ਵਾਰ ਫ਼ਿਰ ਬਜਟ 'ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ 'ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।"

ਸੀਐੱਮ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈਕਿ  ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਕੁਝ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈਕਿ ਸੂਬੇ ਲਈ ਵੀ ਕੋਈ ਸਪੈਸ਼ਲ ਪੈਕੇਜ ਵੀ ਨਹੀਂ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement