
Kapurthala Accident News: ਜਵਾਨ ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਲਾ ਹਾਲ
Kapurthala Accident News in punjabi : ਕਪੂਰਥਲਾ ਦੇ ਪਿੰਡ ਲੱਖਣ ਦੀ ਪੱਡਾ ਅਨਾਜ ਮੰਡੀ ਨੇੜੇ ਸੜਕ ਹਾਦਸੇ 'ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਸੁਖਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਗਡਾਣੀ ਆਪਣੇ ਬੁਲਟ ਮੋਟਰਸਾਈਕਲ ’ਤੇ ਨਡਾਲਾ ਵੱਲ ਜਾ ਰਿਹਾ ਸੀ।
ਜਿਵੇਂ ਹੀ ਇਹ ਅਨਾਜ ਮੰਡੀ ਨੇੜੇ ਪਹੁੰਚਿਆ ਤਾਂ ਅਚਾਨਕ ਬੁਲੇਟ ਆਪਣਾ ਸੰਤੁਲਨ ਗੁਆ ਬੈਠਾ ਅਤੇ ਸਿੱਧਾ ਦਰੱਖਤ ਨਾਲ ਜਾ ਟਕਰਾਇਆ। ਗੰਭੀਰ ਜ਼ਖ਼ਮੀ ਸੁਖਜੀਤ ਨੂੰ ਤੁਰੰਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਨਡਾਲਾ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਮੋਟਰ ਵਹੀਕਲ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਹੈ।