Kharar News: ਖਰੜ 'ਚ ਜਿੰਮ ਟਰੇਨਰ ਦਾ ਬੇਰਹਿਮੀ ਨਾਲ ਕਤਲ
Published : Feb 1, 2025, 5:08 pm IST
Updated : Feb 1, 2025, 5:08 pm IST
SHARE ARTICLE
 Kharar  gym trainer Brutally murdered News in punjabi
Kharar gym trainer Brutally murdered News in punjabi

Kharar News: ਸਾਨੂੰ ਇਨਸਾਫ਼ ਦਵਾ ਦਿਓ... ਨਹੀਂ ਸਬਰ ਤਾਂ ਹੈਗਾ ਹੀ ਏ....- ਬੇਬੱਸ ਪਿਓ ਦੇ ਬੋਲ

ਖਰੜ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬੀਤੀ ਰਾਤ ਤਕਰੀਬਨ 11 ਵਜੇ ਖਰੜ ਸਿਵਜੋਤ ਇਨਕਲੇਵ 'ਚ ਇੱਕ 31 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪਹਿਲਾਂ ਗੋਲੀਆਂ ਚਲਾਈਆਂ. ਫਿਰ ਉਸ ਤੋਂ ਬਾਅਦ ਕਿਰਪਾਨਾਂ ਮਾਰ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

 ਵਾਰਦਾਤ ਨੂੰ ਅੰਜਾਮ ਨੂੰ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਬਠਿੰਡਾ ਰਾਮਪੁਰਾ ਵਜੋਂ ਹੋਈ ਹੈ। ਮ੍ਰਿਤਕ ਪਹਿਲਾਂ ਕਬੱਡੀ ਪਲੇਅਰ ਸੀ ਅਤੇ ਫ਼ਿਲਹਾਲ ਖਰੜ 'ਚ ਜਿੰਮ ਟਰੇਨਰ ਸੀ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਮੈਨੂੰ ਹੋਰ ਕੁਝ ਨਹੀਂ ਚਾਹੀਦਾ ਬੱਸ ਮੈਨੂੰ ਇਨਸਾਫ਼ ਦਿਵਾ ਦਿਓ।

 ਇਸ ਸਬੰਧੀ ਖਰੜ ਦੇ ਡੀਐਸਪੀ ਕਰਨ ਸੰਧੂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਮਿਲ ਚੁੱਕੀ ਹੈ ਤੇ ਪੁਲਿਸ ਦੀਆਂ ਟੀਮਾਂ ਦੋਸ਼ੀਆਂ ਨੂੰ ਫੜਨ  ਲਈ ਰਵਾਨਾ ਹੋ ਚੁੱਕੀਆਂ ਹਨ। ਬਹੁਤ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।  ਫਿਲਹਾਲ ਮ੍ਰਿਤਕ ਦੇਹ  ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement