'ਭਾਜਪਾ ਨੇ ਬਜਟ ਅਗਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਇਆ'
ਚੰਡੀਗੜ੍ਹ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ 8ਵਾਂ ਬਜਟ ਪੇਸ਼ ਕੀਤਾ। ਬਜਟ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਬਜਟ ਉੱਤੇ ਤੰਜ ਕੱਸਿਆ ਹੈ। ਰਾਜਾ ਵੜਿੰਗ ਨੇ ਟਵੀਟ ਵਿੱਚ ਲਿਖਿਆ ਹੈ ਕਿ ਬਜਟ ਵਿੱਚ ਇਕ ਵਾਰ ਫਿਰ ਆਉਣ ਵਾਲੀਆਂ ਚੋਣਾਂ ਨੂੰ ਤਰਜੀਹ ਦਿੱਤੀ ਹੈ। ਇਹ ਦੇਖ ਕੇ ਨਿਰਾਸ਼ਾ ਹੁੰਦੀ ਹੈ ਕਿ ਪੰਜਾਬ ਦੇ ਵਿੱਤ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਵਿਸ਼ੇਸ਼ ਫੰਡ ਨਹੀਂ ਦਿੱਤੇ ਗਏ, ਜੋ ਕਿ ਗੰਭੀਰ ਕਰਜ਼ੇ ਦੇ ਸੰਕਟ ਨਾਲ ਜੂਝ ਰਿਹਾ ਹੈ, ਜੋ ਇਸ ਸਮੇਂ 3.12 ਲੱਖ ਕਰੋੜ ਰੁਪਏ 'ਤੇ ਖੜ੍ਹਾ ਹੈ।
ਰਾਜਾ ਵੜਿੰਗ ਨੇ ਕਿਹਾ ਹੈ ਕਿ ਭਾਜਪਾ ਨੇ ਅਗਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਕੋਈ ਵਿਸ਼ੇਸ਼ ਫੰਡ ਨਹੀਂ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਤੋਂ ਮੁਕਤੀ ਦਿਵਾਉਣ ਲਈ ਕੁਝ ਰਾਹਤ ਨਹੀਂ ਦਿੱਤੀ ਹੈ।
                    
                