Harpal Cheema: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਜਟ 'ਤੇ ਬਿਆਨ
Published : Feb 1, 2025, 9:02 am IST
Updated : Feb 1, 2025, 9:02 am IST
SHARE ARTICLE
Punjab Finance Minister Harpal Cheema's statement on the budget
Punjab Finance Minister Harpal Cheema's statement on the budget

ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੇ ਬਜਟ ਪੇਸ਼ ਕੀਤੇ ਜਾ ਚੁੱਕੇ ਹਨ ਉਨ੍ਹਾਂ ਵਿਚ ਪੰਜਾਬ ਨਾਲ ਵਿਤਕਰਾ ਹੁੰਦਾ ਰਿਹਾ ਹੈ

 

Punjab Finance Minister Harpal Cheema's statement on the budget: ਅੱਜ ਕੇਂਦਰੀ ਵਿੱਤ ਮੰਤਰੀ ਦੇਸ਼ ਦਾ ਬਜਟ ਪੇਸ਼ ਕਰਨਗੇ। ਇਸ ਬਜਟ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਚ ਮੀਟਿੰਗ ਹੋਈ ਸੀ, ਤਾਂ ਉਨ੍ਹਾਂ ਨੇ ਪੰਜਾਬ ਦੀਆਂ ਕਈ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ ਸਨ।

ਉਨ੍ਹਾਂ ਕਿਹਾ ਸੀ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪਾਕਿਸਤਾਨ ਨਾਲ ਘੱਟੋ-ਘੱਟ 500 ਕਿਲੋਮੀਟਰ ਸਰਹੱਦ ਸਾਂਝੀ ਕਰਦਾ ਹੈ। ਘੱਟੋ-ਘੱਟ 5 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ...... ਨੂੰ ਟੈਕਸ ਮੁਕਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇੱਥੇ ਉਦਯੋਗ ਸਥਾਪਿਤ ਕੀਤੇ ਜਾ ਸਕਣ। ਇਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਵਿੱਚ ਮਦਦ ਮਿਲੇਗੀ। 

ਉਨ੍ਹਾਂ ਜ਼ਿਲ੍ਹਿਆਂ ਦਾ ਵਿਸਤਾਰ ਕੀਤਾ ਜਾ ਸਕਦਾ ਹੈ..... ਸਰਹੱਦੀ ਖੇਤਰਾਂ ਵਿੱਚ ਹੋਰ ਪੁਲਿਸ ਫ਼ੋਰਸ ਤਾਇਨਾਤ ਕੀਤੀ ਜਾ ਸਕਦੀ ਹੈ। ਜਿਸ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਗਈ।

ਉਨ੍ਹਾਂ ਨੇ ਵੰਦੇ ਭਾਰਤ ਰੇਲ ਗੱਡੀਆਂ ਜਿਨ੍ਹਾਂ ਵਿੱਚ ਅੰਮ੍ਰਿਤਸਰ-ਦਿੱਲੀ ਅਤੇ ਬਠਿੰਡਾ-ਦਿੱਲੀ ਦੀ ਮੰਗ ਕੀਤੀ। ਇਸ ਤੋਂ ਇਲਾਵਾ ਰਾਜਪੁਰਾ ਤੋਂ ਚੰਡੀਗੜ੍ਹ ਤਕ ਨਵੇਂ ਰੇਲਵੇ ਟਰੈਕ ਬਣਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੇ ਬਜਟ ਪੇਸ਼ ਕੀਤੇ ਜਾ ਚੁੱਕੇ ਹਨ ਉਨ੍ਹਾਂ ਵਿਚ ਪੰਜਾਬ ਨਾਲ ਵਿਤਕਰਾ ਹੁੰਦਾ ਰਿਹਾ ਹੈ। ਇਸ ਵਾਰ ਉਮੀਦ ਹੈ ਕਿ ਉਹ ਇਸ ਵਾਰ ਪੰਜਾਬ ਨਾਲ ਇਨਸਾਫ਼ ਹੋਵੇਗਾ। 
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement