ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ
Published : Feb 1, 2025, 5:14 pm IST
Updated : Feb 1, 2025, 5:14 pm IST
SHARE ARTICLE
There will be no shortage of clean and adequate water for the villages of Punjab: Mundia
There will be no shortage of clean and adequate water for the villages of Punjab: Mundia

2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।

ਮੰਡੀਆਂ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement