ਪਾਕਿਸਤਾਨ 1971 ਦੀ ਜੰਗ ਵਾਲੇ ਕੈਦੀਆਂ ਨੂੰ ਵੀ ਰਿਹਾਅ ਕਰੇ : ਕੈਪਟਨ 
Published : Mar 1, 2019, 7:30 pm IST
Updated : Mar 1, 2019, 7:30 pm IST
SHARE ARTICLE
Punjab Chief Minister joins Indian Army officers and men with slogans of Bharat Mata Ki Jai
Punjab Chief Minister joins Indian Army officers and men with slogans of Bharat Mata Ki Jai

ਡੇਰਾ ਬਾਬਾ ਨਾਨਕ/ਬਟਾਲਾ : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ...

ਡੇਰਾ ਬਾਬਾ ਨਾਨਕ/ਬਟਾਲਾ : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ ਕੀਤਾ ਹੈ ਉਥੇ ਉਨ੍ਹਾਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਦੀ ਮੌਜੂਦਗੀ ਨੂੰ ਮੰਨੇ ਅਤੇ ਉਨ੍ਹਾਂ ਨੂੰ ਵੀ ਤੁਰਤ ਰਿਹਾਅ ਕੀਤਾ ਜਾਵੇ। 
ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਮੌਕੇ ਸਰਹੱਦੀ ਲੋਕਾਂ ਅਤੇ ਸਰੁੱਖਿਆਂ ਬਲਾਂ ਦਾ ਹੌਸਲਾ ਵਧਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਜੰਗੀ ਕੈਦੀਆਂ ਦਾ ਇਹ ਮਸਲਾ ਪਾਕਿਸਤਾਨ ਨਾਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਾਕਿਸਤਾਨ ਦੀਆਂ ਹਰਕਤਾਂ ਕਾਰਨ ਸਰਹੱਦ ਉਪਰ ਤਣਾਅ ਵਾਲੀ ਸਥਿਤੀ ਬਣੀ ਹੋਈ ਪਰ ਇਸਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸਰਕਾਰ ਵਲੋਂ ਯਤਨ ਜਾਰੀ ਰਹਿਣਗੇ। ਮੁੱਖ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਕੋਰੀਡੋਰ ਮੁਕੰਮਲ ਹੋਣ ਉਪਰੰਤ ਰੋਜ਼ਾਨਾ 5 ਤੋਂ 10 ਹਜ਼ਾਰ ਸ਼ਰਧਾਲੂਆਂ ਦੇ ਦਰਸ਼ਨ ਕਰਨ ਜਾਣ ਦੀ ਵਿਵਸਥਾ ਕੀਤੀ ਜਾਵੇ। 
ਕੋਰੀਡਰ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਵਿਵਾਦ ਸਬੰਧੀ ਉਨ੍ਹਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨਾਂ ਸਰਹੱਦੀ ਲੋਕਾਂ ਨੂੰ ਕਿਹਾ ਕਿ ਉਹ ਬਿਲਕੁਲ ਵੀ ਨਾ ਘਬਰਾਉਣ ਕਿਉਂਕਿ ਸਰੁੱਖਿਆ ਬਲ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ। 
ਡੇਰਾ ਬਾਬਾ ਨਾਨਕ ਦੇ ਦੌਰੇ ਮੌਕੇ ਮੁੱਖ ਮੰਤਰੀ ਨੇ ਬੀ.ਐਸ.ਐਫ ਦੀ 10 ਬਟਾਲੀਅਨ ਦੇ ਜਵਾਨਾਂ ਨਾਲ ਚਾਹ ਦਾ ਕੱਪ ਪੀਤਾ ਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਹੱਦੀ ਖੇਤਰ ਵਿਚ ਹਲਾਤ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 
ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ, ਰਵੀਨ ਠੁਕਰਾਲ ਅਤੇ ਦਿਨਕਰ ਗੁਪਤਾ ਡੀ.ਜੀ.ਪੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਹਰਪ੍ਰਤਾਪ ਸਿੰਘ ਅਜਨਾਲਾ ਵਿਧਾਇਕ ਅਜਨਾਲਾ, ਐਸ.ਪੀ.ਐਸ ਪਰਮਾਰ ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਓਪਿੰਦਰਜੀਤ ਸਿਘ ਘੁੰਮਣ ਐਸ.ਐਸ.ਪੀ ਬਟਾਲਾ ਆਦਿ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement