ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਠੇਕੇਦਾਰ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ...
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਠੇਕੇਦਾਰ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਰਾਜ ਸਰਕਾਰ ਵਲੋਂ ਦੀਵਾਨ ਦੇ ਵਕਾਰ ਨੂੰ ਉਚਾ ਚੁਕਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਜਾਵੇਗਾ। 
ਵਫ਼ਦ ਨੇ ਨਿਜੀ ਹੋਟਲ ਵਿਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਦੀਵਾਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਫ਼ਖਰ ਨਾਲ ਕਿਹਾ ਕਿ ਸਿੱਖ ਕੌਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦਾ ਇਤਿਹਾਸ ਬਹੁਤ ਸ਼ਾਨਦਾਰ ਅਤੇ ਮਾਣ ਮਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇਛਾ ਹੈ ਕਿ ਦੀਵਾਨ ਨੂੰ ਮੁੜ ਅਪਣੇ ਉਚੇ ਮੁਕਾਮ 'ਤੇ ਪਹੁਚਿਆ ਹੋਇਆ ਦੇਖਣ।    
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਲੀਡਰਸ਼ਿਪ 'ਚ ਦੀਵਾਨ ਦੇ ਉਚ ਪਧਰੀ ਵਫ਼ਦ ਜਿਨ੍ਹਾਂ ਵਿਚ ਪ੍ਰਧਾਨ ਸਮੇਤ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ, ਸ. ਭਾਗ ਸਿੰਘ ਅਣਖੀ ਸਮੇਤ ਆਨਰੇਰੀ ਸਕਤਰ ਸ. ਸਵਿੰਦਰ ਸਿੰਘ ਕਥੂਨੰਗਲ, ਸਵਿੰਦਰ ਸਿੰਘ ਰੁਮਾਲਿਆਂ ਵਾਲਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿਜਰ, ਮੀਤ ਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ ਤੋਂ ਇਲਾਵਾ ਜਿਲਾ ਕਾਂਗਰਸ ਪ੍ਰਧਾਨ ਤੇ ਪਾਰਟੀ ਬੁਲਾਰੇ ਸ. ਭਗਵੰਤਪਾਲ ਸਿੰਘ ਸਚਰ ਅਤੇ ਦੀਪਕਿਰਨ ਸਿੰਘ ਹਾਜ਼ਰ ਸਨ।
                    
                