
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਉਹ ਪਾਕਿਸਤਾਨ ਵੱਲੋਂ ਰਿਹਾਅ ਕੀਤੇ ਜਾ ਰਹੇ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਉਹ ਪਾਕਿਸਤਾਨ ਵੱਲੋਂ ਰਿਹਾਅ ਕੀਤੇ ਜਾ ਰਹੇ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਨੂੰ ਲੈਣ ਲਈ ਅਟਾਰੀ-ਵਾਹਗਾ ਸਰਹੱਦ 'ਤੇ ਜਾਣਗੇ, ਪਰ ਪ੍ਰੋਟੋਕਾਲ ਇਸ ਵਿਚ ਅੜਿੱਕਾ ਬਣ ਗਿਆ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਅਭਿਨੰਦਨ ਵਰਤਮਾਨ ਨੂੰ ਲੈਣ ਲਈ ਬਾਰਡਰ 'ਤੇ ਨਹੀਂ ਜਾਣਗੇ।
Wing Commander Abhinandan
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਕੈਪਟਨ ਨਿਯਮਾਂ ਦੀ ਉਲੰਘਣਾ ਕਾਰਨ ਅਭਿਨੰਦਨ ਨੂੰ ਲੈਣ ਨਹੀਂ ਜਾ ਰਹੇ। ਜਦੋਂ ਵੀ ਕੋਈ ਜੰਗੀ ਕੈਦੀ ਦੀ ਵਤਨ ਵਾਪਸੀ ਕੀਤੀ ਜਾਂਦੀ ਹੈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਹੁੰਦੀ ਹੈ। ਫਿਰ ਸੰਖੇਪ ਗੱਲਬਾਤ ਹੁੰਦੀ ਹੈ, ਜਿਸ ਤੋਂ ਬਾਅਦ ਉਹ ਅੱਗੇ ਜਾ ਸਕਦੇ ਹਨ। ਜੇਕਰ ਕੈਪਟਨ ਜਾਂਦੇ ਹਨ ਤਾਂ ਇਹ ਨਿਯਮ ਟੁੱਟ ਜਾਣਗੇ।
Abhinandan Varthaman
ਇਸ ਲਈ ਮੁੱਖ ਮੰਤਰੀ ਨੇ ਆਪਣਾ ਸਰਹੱਦੀ ਦੌਰਾ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਜ਼ਿਕਰਯੋਗ ਹੈ ਕਿ ਅਭਿਨੰਦਨ ਵਰਤਮਾਨ ਦੀ ਵਤਨ ਵਾਪਸੀ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ ਨੇ ਵਾਹਗਾ-ਅਟਾਰੀ ਸਰਹੱਦ 'ਤੇ ਹੋਣ ਵਾਲੀ ਰੋਜ਼ਾਨਾ ਪਰੇਡ ਬੀਟਿੰਗ ਦ ਰੀਟ੍ਰੀਟ ਸੈਰੇਮਨੀ ਨੂੰ ਵੀ ਰੱਦ ਕਰ ਦਿੱਤਾ ਹੈ। ਅਭਿਨੰਦਨ ਬੀਤੀ 26 ਫਰਵਰੀ ਨੂੰ ਪਾਕਿਸਤਾਨੀ ਜਹਾਜ਼ਾਂ ਦਾ ਮੁਕਾਬਲਾ ਕਰਦੇ ਹੋਏ ਗੁਆਂਢੀ ਮੁਲਕ ਵਿੱਚ ਪੈਰਾਸ਼ੂਟ ਨਾਲ ਉੱਤਰ ਗਏ ਸਨ।
Captain Amrinder Singh
ਉਨ੍ਹਾਂ ਨੂੰ ਪਾਕਿ ਫ਼ੌਜ ਨੇ ਗ੍ਰਿਫ਼ਤਾਰ ਕਰ ਲਿਆ ਸੀ ਤੇ ਬੀਤੇ ਕੱਲ੍ਹ ਇਮਰਾਨ ਖ਼ਾਨ ਸਰਕਾਰ ਨੇ ਉਸ ਨੂੰ ਵਾਪਸ ਭੇਜਣ ਦਾ ਐਲਾਨ ਕੀਤਾ ਸੀ। ਉਹ ਸ਼ਾਮ ਤਕ ਭਾਰਤ ਪਰਤ ਸਕਦੇ ਹਨ।
Interacted with Army & BSF jawans at the Border Post in Dera Baba Nanak. Such an amazing feeling to be where my heart belongs. We all stand by our soldiers at this time & are prepared to do all that is required in service to the nation. #Border #Punjab pic.twitter.com/cXviLJNfCy
— Capt.Amarinder Singh (@capt_amarinder) March 1, 2019