
ਪੱਟੀ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਪਾਈਲਟ ਸ਼੍ਰੀ ਅਭਿਨੰਦਨ, ਜਿਸ ਨੂੰ ਬੀਤੇ ਦਿਨੀਂ ਪਾਕਿਸਤਾਨ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ...
ਪੱਟੀ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਪਾਈਲਟ ਸ਼੍ਰੀ ਅਭਿਨੰਦਨ, ਜਿਸ ਨੂੰ ਬੀਤੇ ਦਿਨੀਂ ਪਾਕਿਸਤਾਨ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ, ਨੂੰ ਛੱਡਣ ਦੇ ਕੀਤੇ ਐਲਾਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਹਿਲ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਖਿੱਤੇ ਵਿਚ ਸ਼ਾਂਤੀ ਬਹਾਲੀ ਲਈ ਚੰਗਾ ਕਦਮ ਹੈ।
ਪ੍ਰੈੱਸ ਨਾਲ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਪੈਦਾ ਹੋਇਆ ਤਨਾਅ ਛੇਤੀ ਹੀ ਆਮ ਹਾਲਤ ਵਿਚ ਬਦਲ ਜਾਵੇਗਾ ਅਤੇ ਸਥਿਤੀ ਆਮ ਵਰਗੀ ਹੋ ਜਾਵੇਗੀ। ਮੁੱਖ ਮੰਤਰੀ ਨੇ ਭਾਰਤ-ਪਾਕਿਸਤਾਨ ਸਰਹੱਦ ਉਤੇ ਚਲਦੇ ਤਨਾਅ ਦੇ ਮਦੇਨਜ਼ਰ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਬੀਤੇ ਦਿਨੀਂ ਪੁਲਵਾਮਾ ਵਿਖੇ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨ ਸੁਖਜਿੰਦਰ ਸਿੰਘ ਦੇ ਪਰਵਾਰ ਨੂੰ ਮਿਲੇ ਅਤੇ ਦੁੱਖ ਸਾਂਝਾ ਕਰਦੇ ਹੋਏ ਪਰਵਾਰ ਨੂੰ ਢਾਰਸ ਦਿਤੀ ਕਿ ਸਰਕਾਰ ਤੁਹਾਡੇ ਨਾਲ ਹੈ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਹਲਕਾ ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁੱਲਰ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਤਰਨਤਾਰਨ ਡਾ. ਧਰਮਬੀਰ ਅਗਨੀਹੋਤਰੀ, ਡੀ.ਜੀ.ਪੀ. ਦਿਨਕਰ ਗੁਪਤਾ ਆਦਿ ਹਾਜ਼ਰ ਸਨ।