
ਗੁਰਦਾਸਪੁਰ : ਕੈਪਟਨ ਅਮਰਿੰਦਰ ਸਿੰਘ ਸਰਹੱਦੀ ਖੇਤਰਾਂ ਦੇ ਦੌਰੇ ਦੇ ਦੂਜੇ ਦਿਨ ਅੱਜ ਡੇਰਾ ਬਾਬਾ ਨਾਨਕ ਪਹੁੰਚੇ। ਕੈਪਟਨ ਨਾਲ ਸਥਾਨਕ ਕਿਸਾਨਾਂ ਨੇ ਮੁਲਾਕਾਤ ਕੀਤੀ..
ਗੁਰਦਾਸਪੁਰ : ਕੈਪਟਨ ਅਮਰਿੰਦਰ ਸਿੰਘ ਸਰਹੱਦੀ ਖੇਤਰਾਂ ਦੇ ਦੌਰੇ ਦੇ ਦੂਜੇ ਦਿਨ ਅੱਜ ਡੇਰਾ ਬਾਬਾ ਨਾਨਕ ਪਹੁੰਚੇ। ਕੈਪਟਨ ਨਾਲ ਸਥਾਨਕ ਕਿਸਾਨਾਂ ਨੇ ਮੁਲਾਕਾਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਦੱਸੀਆਂ।
ਡੇਰਾ ਬਾਬਾ ਨਾਨਕ ਦੇ ਜਿਹੜੇ ਛੋਟੇ ਕਿਸਾਨ ਦੀਆਂ ਜ਼ਮੀਨਾਂ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਲਈ ਖਾਲੀ ਕਰਵਾਇਆ ਜਾਣਾ ਹੈ, ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਲਾਂਘੇ ਵਾਲੀ ਜ਼ਮੀਨ ਦੇ ਮਾਲਕ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਕੀਤੀ।
ਕੈਪਟਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇਗਾ।