
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ...
ਤਲਵੰਡੀ ਸਾਬੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਦਮਦਮਾ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਹਿਯੋਗੀ ਧਿਰਾਂ ਨਾਲ ਮਿਲ ਕੇ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰਨ ਸਬੰਧੀ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ।
Bargari Morcha
ਉਨ੍ਹਾਂ ਕਿਹਾ ਕਿ ਅਸੀਂ ਤਾਂ ਸ਼ੁਰੂ ਤੋਂ ਹੀ ਕਹਿੰਦੇ ਸੀ ਕਿ ਬਰਗਾੜੀ ਮੋਰਚੇ ਦੇ ਆਗੂਆਂ ਨੂੰ ਧਰਮ ਨਾਲੋਂ ਜ਼ਿਆਦਾ ਸਿਆਸਤ ਦਾ ਫ਼ਿਕਰ ਹੈ ਤੇ ਹੁਣ ਉਨ੍ਹਾਂ ਦਾ ਕੁਰਸੀ ਮੋਹ ਸਾਹਮਣੇ ਆ ਹੀ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੋਟਕਪੁਰਾ ਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਾਉਣ ਦੀ ਕੀਤੀ ਮੰਗ ‘ਤੇ ਬੋਲਦੇ ਹੋਏ ਕਿਹਾ ਕਿ ਅਸੀ ਤਾਂ ਪਹਿਲਾਂ ਤੋਂ ਹੀ ਇਹ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਏ ਜਾਣ ਦੀ ਮੰਗ ਕਰ ਰਹੇ ਹਾਂ।
Bargari Insaf Morcha
ਇਸ ਉਪਰੰਤ ਜਦੋਂ ਉਨ੍ਹਾਂ ਕੋਲੋਂ ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮਾਂ ਨੂੰ ਦੁਬਾਰਾ ਬਹਾਲ ਕਰਨ ਸਬੰਧੀ ਸਵਾਲ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਲਈ 5 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਜਲਦੀ ਹੀ ਇਸ ‘ਤੇ ਕੋਈ ਫ਼ੈਸਲਾ ਆਵੇਗਾ।