
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੀ ਛੱਤ ਤੋਂ ਨਰਸਾਂ ਵਲੋਂ ਛਾਲ ਮਾਰਨ ਦੇ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਚੰਡੀਗੜ੍ਹ : ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੀ ਛੱਤ ਤੋਂ ਨਰਸਾਂ ਵਲੋਂ ਛਾਲ ਮਾਰਨ ਦੇ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਪਰ ਇਸ ਤਰ੍ਹਾਂ ਛਾਲ ਮਾਰਨਾ ਮਸਲੇ ਦਾ ਹੱਲ ਨਹੀਂ ਹੈ। ਅਸੀਂ ਵੀ ਚਾਹੁੰਦੇ ਹਾਂ ਕਿ ਮਸਲੇ ਦਾ ਹੱਲ ਨਿਕਲੇ।
Rajindra Hospital
ਦੱਸ ਦਈਏ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਨਰਸਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦੀ ਛੱਤ ਉਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਾਮਲੇ ਵਿਚ ਮੀਟਿੰਗ ਰੱਦ ਹੋਣ ਦੇ ਚੱਲਦੇ ਵੀਰਵਾਰ ਨੂੰ ਦੋ ਨਰਸਾਂ ਨੇ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿਤੀ। ਨਰਸਾਂ ਦਾ ਇਲਾਜ ਚੱਲ ਰਿਹਾ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ।
Brahm Mohindra
ਇੱਥੇ ਇਹ ਵੀ ਦੱਸ ਦਈਏ ਕਿ ਅੱਜ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਨ੍ਹਾਂ ਨਰਸਾਂ ਦੀਆਂ ਚਾਰ ਮੰਗਾਂ ਵਿਚੋਂ ਤਿੰਨ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਚੌਥੀ ਮੰਗ ਜੋ ਕਿ ਰੈਗੁਲਰ ਕਰਨ ਦੀ ਸੀ, ਉਸ ਸਬੰਧੀ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਚਰਚਾ ਖ਼ਤਮ ਹੋਮ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।