ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਅਧਿਆਪਕਾਂ ਦੀ ਭਰਤੀ, 2182 ਆਸਾਮੀਆਂ ਲਈ ਮੰਗੀਆਂ ਅਰਜ਼ੀਆਂ
Published : Mar 1, 2020, 8:25 am IST
Updated : Mar 1, 2020, 8:25 am IST
SHARE ARTICLE
Photo
Photo

ਸਿਖਿਆ ਮੰਤਰੀ ਵਲੋਂ ਭਰਤੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼

ਐਸ.ਏ.ਐਸ. ਨਗਰ: ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹਈਆ ਕਰਨ ਦੇ ਅਪਣੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ।

CaptainPhoto

ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਧਿਆਪਕਾਂ ਦੀ ਭਰਤੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਥੇ ਦਸਿਆ ਕਿ ਸਰਹੱਦੀ ਖੇਤਰ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰ ਕੇ ਬੱਚਿਆਂ ਨੂੰ ਮਿਆਰੀ ਸਿਖਿਆ ਮੁਹਈਆ ਕਰਵਾਉਣ ਦੇ ਤਹੱਈਏ ਤਹਿਤ ਹਿੰਦੀ, ਪੰਜਾਬੀ, ਗਣਿਤ, ਸਮਾਜਕ ਸਿਖਿਆ, ਅੰਗਰੇਜ਼ੀ ਅਤੇ ਸਾਇੰਸ ਵਿਸ਼ਿਆਂ ਦੇ ਮਾਹਰ ਅਧਿਆਪਕ ਭਰਤੀ ਕਰਨ ਲਈ ਕਾਰਵਾਈ ਅਰੰਭ ਕਰ ਦਿਤੀ ਗਈ ਹੈ।

Punjab budget 2020 21 captain amrinder singh manpreet badal congressPhoto

ਉਨ੍ਹਾਂ ਦਸਿਆ ਕਿ ਬਾਰਡਰ ਕਾਡਰ ਤਹਿਤ ਹਿੰਦੀ ਮਾਸਟਰ/ਮਿਸਟ੍ਰੈੱਸ ਦੀਆਂ 40 ਅਸਾਮੀਆਂ, ਪੰਜਾਬੀ ਵਿਸ਼ੇ ਦੀਆਂ 60 ਅਸਾਮੀਆਂ, ਗਣਿਤ ਦੀਆਂ 450 ਅਸਾਮੀਆਂ, ਸਮਾਜਕ ਸਿਖਿਆ ਦੀਆਂ 52 ਅਸਾਮੀਆਂ, ਅੰਗਰੇਜ਼ੀ ਵਿਸ਼ੇ ਦੀਆਂ 880 ਅਸਾਮੀਆਂ, ਸਾਇੰਸ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 700 ਅਸਾਮੀਆਂ ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com 'ਤੇ ਆਨਲਾਈਨ ਦਰਖਾਸਤਾਂ ਮੰਗੀਆਂ ਗਈਆਂ ਹਨ।

Vijay Inder SinglaPhoto

ਯੋਗ ਉਮੀਦਵਾਰ 29 ਫ਼ਰਵਰੀ ਤੋਂ 18 ਮਾਰਚ, 2020 ਤਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ ਅਤੇ ਨਿਯਮ ਵਿਭਾਗ ਦੀ ਵੈੱਬਸਾਈਟ 'ਤੇ ਵੇਖੇ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement