ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ,ਸਰਕਾਰ ਅਤੇ ਵਿਰੋਧੀ ਧਿਰਾਂ 'ਚ ਹੰਗਾਮੇ ਦੀ ਉਮੀਦ
Published : Mar 1, 2021, 8:26 am IST
Updated : Mar 1, 2021, 11:48 am IST
SHARE ARTICLE
 budget session
budget session

ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਰਾਜ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਇਹ ਬਜਟ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ ਕਿਉਂਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਵਾਅਦਿਆਂ ਨੂੰ  ਆਧਾਰ ਬਣਾ ਕੇ ਸਰਕਾਰ ਨੂੰ  ਸਦਨ ਵਿਚ ਘੇਰਨ ਦੀ ਰਣਨੀਤੀ ਬਣਾਈ ਹੈ। 

Captain Amarinder SinghCaptain Amarinder Singh

ਚਲ ਰਹੇ ਕਿਸਾਨੀ ਅੰਦੋਲਨ ਦੇ ਮੁੱਦੇ 'ਤੇ ਵੀ ਵਿਰੋਧੀ ਪਾਰਟੀਆਂ ਤੇ ਸੱਤਾਧਿਰ ਵਿਚ ਤਿੱਖੀ ਬਹਿਸ ਦੇ ਪੂਰੇ ਆਸਾਰ ਹਨ ਕਿਉਂਕਿ ਪਿਛਲੇ ਸੈਸ਼ਨ ਵਿਚ ਸਾਰੀਆਂ ਪਾਰਟੀਆਂ ਨੇ ਸਾਂਝੇ ਤੌਰ 'ਤੇ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਮਤਾ ਪਾਸ ਕੀਤਾ ਸੀ ਪਰ ਬਾਅਦ ਵਿਚ ਪਾਰਟੀਆਂ ਅਲੱਗ ਹੋ ਕੇ ਆਪੋ ਅਪਣੀ ਸੁਰ ਅਲਾਪਦਿਆਂ ਇਕ ਦੂਜੇ 'ਤੇ ਨਿਸ਼ਾਨੇ ਸਾਧਦੀਆਂ ਰਹੀਆਂ ਹਨ।  ਵਿਰੋਧੀ ਪਾਰਟੀਆਂ ਵਲੋਂ ਮੁੱਖ ਤੌਰ 'ਤੇ ਕਾਂਗਰਸ ਵਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮਾਫ਼ੀ, ਘਰ ਘਰ ਰੋਜ਼ਗਾਰ, ਪੈਨਸ਼ਨਾਂ ਵਿਚ ਵਾਧੇ ਵਰਗੇ। 

Budget SessionBudget Session

ਮੁੱਦੇ ਚੁਕਣ ਦੀ ਰਣਨੀਤੀ ਬਣਾਈ ਹੈ। ਇਸ ਤੋਂ ਇਲਾਵਾ ਰਾਜ ਦੀ ਅਮਨ ਕਾਨੂੰਨ ਦੀ ਸਥਿਤੀ ਦਾ ਮੁੱਦਾ ਵੀ ਉਠਾਇਆ ਜਾਵੇਗਾ। ਮੁਲਾਜ਼ਮਾਂ ਦੇ ਪੇ ਕਮਿਸ਼ਨ ਤੋਂ ਇਲਾਵਾ ਬਕਾਇਆ ਡੀ.ਏ. ਤੇ ਕੱਚੇ ਮੁਲਾਜ਼ਮਾਂ ਨੂੰ  ਰੈਗੂਲਰ ਕਰਨ ਦੇ ਮੁੱਦੇ ਵੀ ਵਿਰੋਧੀ ਧਿਰ ਦੇ ਮੈਂਬਰ ਉਠਾ ਕੇ ਸਰਕਾਰ ਨੂੰ  ਘੇਰਨ ਦੇ ਯਤਨ ਕਰਨਗੇ।  ਦੂਜੇ ਪਾਸੇ ਪਤਾ ਲਗਾ ਹੈ ਕਿ 5 ਮਾਰਚ ਨੂੰ ਪੇਸ਼ ਹੋਣ ਵਾਲੇ ਬਜਟ ਵਿਚ ਸਰਕਾਰ ਵੀ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਵੱਖ ਵੱਖ ਵਰਗਾਂ ਨੂੰ ਅਹਿਮ ਰਾਹਤਾਂ ਦੇਣ ਦੀ ਤਿਆਰੀ ਵਿਚ ਹੈ।  ਸਥਾਨਕ ਚੋਣਾਂ ਵਿਚ ਗੜਬੜੀ ਦਾ ਮੁੱਦਾ ਵੀ ਵਿਰੋਧੀ ਚੁਕਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement