ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦਾ ਰਾਸ਼ਟਰੀ ਸਨਮਾਨਾਂ ਦੇ ਨਾਲ ਹੋਇਆ ਅੰਤਿਮ ਸੰਸਕਾਰ।
Published : Mar 1, 2021, 11:47 am IST
Updated : Mar 1, 2021, 11:47 am IST
SHARE ARTICLE
Martyr Naib Subedar Parvinder Singh
Martyr Naib Subedar Parvinder Singh

ਸ਼ਹਿਰ ਵਾਸੀਆਂ ਨੇ ਨਮ ਅੱਖਾਂ ਦੇ ਨਾਲ ਦਿੱਤੀ ਆਖਰੀ ਵਿਦਾਈ

ਜਗਰਾਉਂ (ਦਵਿੰਦਰ ਜੈਨ)  ਬੀਤੇ ਦਿਨੀਂ ਲੇਹ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਦਾ ਅੱਜ ਅੰਤਿਮ ਸੰਸਕਾਰ ਜਗਰਾਉਂ ਵਿਖੇ ਰਾਸ਼ਟਰੀ ਸਨਮਾਨ ਦੇ ਨਾਲ ਰਾਏਕੋਟ ਰੋਡ ਨੇਡ਼ੇ ਮਹਾਪ੍ਰਗਿਆ ਸਕੂਲ ਦੇ ਕੋਲ ਬਣੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।

Martyr Naib Subedar Parvinder SinghMartyr Naib Subedar Parvinder Singh

ਇਸ ਮੌਕੇ ਜਗਰਾਉਂ ਦੇ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਅਤੇ ਡੀ ਐਸ ਪੀ ਸਿਟੀ ਜਤਿੰਦਰ ਜੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਦੇ ਨਾਲ ਸਾਬਕਾ ਮੰਤਰੀ  ਕਾਂਗਰਸ ਮਲਕੀਤ ਸਿੰਘ ਦਾਖਾ ਜਗਰਾਉਂ ਹਲਕੇ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਸਾਬਕਾ ਵਿਧਾਇਕ ਐਸ ਆਰ ਕਲੇਰ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਸਮੇਤ ਵੱਖ ਵੱਖ ਪਾਰਟੀਆਂ ਦੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਆਮ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਨੂੰ ਆਖਰੀ ਵਿਦਾਈ ਦਿੱਤੀ ।

ARMYARMY

ਸਾਡੀ ਮੀਡਿਆ ਟੀਮ ਦੇ ਨਾਲ  ਗੱਲਬਾਤ ਕਰਦਿਆਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਪਤੀ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਨਾਲ ਤਿੰਨ ਦਿਨ ਪਹਿਲਾਂ ਗੱਲ ਹੋਈ ਸੀ ਤੇ ਉਨ੍ਹਾਂ ਨੇ ਆਉਣ ਵਾਲੀ 10 ਮਾਰਚ ਨੂੰ ਆਪਣੇ ਘਰ ਛੁੱਟੀ ਆਉਣ ਦੀ ਗੱਲ ਕਹੀ ਸੀ ਅਤੇ ਆ ਕੇ ਨਵਾਂ ਘਰ ਬਣਾਉਣ ਦਾ ਜ਼ਿਕਰ ਵੀ ਕੀਤਾ ਸੀ ।

ARMYARMY

ਉਹਨਾਂ ਦੇ ਭਰਾ ਨੇ ਦੱਸਿਆ ਕਿ  ਉਨ੍ਹਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਦਾ ਭਰਾ ਇਸ ਤਰ੍ਹਾਂ ਸ਼ਹੀਦ ਹੋ ਕੇ ਘਰ ਪਰਤੇਗਾ ਅਤੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਜਾਵੇਗਾ ।ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਦਾ ਅੱਜ ਜਗਰਾਉਂ ਵਿਖੇ ਪੂਰੇ ਰਾਸ਼ਟਰੀ ਸਨਮਾਨ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਫ਼ੌਜ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਉਨ੍ਹਾਂ ਦੇ ਫ਼ੌਜੀ ਸਾਥੀਆਂ ਵੱਲੋਂ ਸਲਾਮੀ ਦਿੱਤੀ ਗਈ ।

Martyr Naib Subedar Parvinder SinghMartyr Naib Subedar Parvinder Singh

ਅੱਜ ਜਗਰਾਉਂ ਸ਼ਹਿਰ ਦਾ ਮਾਹੌਲ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਦੇ ਅਮਰ ਰਹੇ ਦੇ ਨਾਅਰਿਆਂ ਦੇ ਨਾਲ ਗਮਹੀਨ ਰਿਹਾ ਅਤੇ ਸਾਰੇ ਜਗਰਾਉਂ ਸ਼ਹਿਰ ਵਾਸੀਆਂ ਨੇ ਨਮ ਅੱਖਾਂ ਦੇ ਨਾਲ ਆਪਣੇ ਜਗਰਾਉਂ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਨੂੰ ਆਖਰੀ ਵਿਦਾਈ ਦਿੱਤੀ।

ਇਸ ਮੌਕੇ ਮੀਡਿਆ ਨਾਲ ਗੱਲ ਕਰਦਿਆਂ ਫੌਜ ਦੇ ਸੀਨੀਅਰ ਕਮਾਂਡਰ ਗੁਰਮੇਜ ਸਿੰਘ ਨੇ ਦੱਸਿਆ ਕਿ ਸੂਬੇਦਾਰ  ਪਰਵਿੰਦਰ ਪਿਛਲੇ 25 ਸਾਲਾਂ ਤੋਂ ਫੌਜ ਵਿੱਚ ਆਪਣੀ ਸੇਵਾਵਾਂ ਨਿਭਾ ਰਹੇ ਸਨ ਅਤੇ ਬਹੁਤ ਹੀ  ਚੰਗੇ  ਅਤੇ ਨੇਕ ਇਨਸਾਨ ਸਨ। ਉਹਨਾਂ ਦੀ ਰਾਤ ਨੂੰ ਡਿਊਟੀ ਦੌਰਾਨ ਪੈਰ ਸਲਿੱਪ ਕਰਨ ਕਰਕੇ ਪਹਾੜੀ ਤੋਂ ਥੱਲੇ ਡਿੱਗਣ ਦੌਰਾਨ  ਮੌਤ  ਗੋ ਗਈ ਅਤੇ ਉਹਨਾਂ  ਨੇ ਹੁਣ ਅਗਲੇ ਮਹੀਨੇ ਛੁਟੀ ਤੇ ਵੀ ਜਾਣਾ ਸੀ।

ਉਹਨਾਂ ਦੱਸਿਆ ਕਿ ਉਹਨਾਂ ਦੇ ਸਰੀਰ ਨਾਲ 60 ਫੌਜ ਦੇ ਸੈਨਿਕ ਆਏ ਹਨ ਉਹਨਾਂ ਨੂੰ ਸਲਾਮੀ ਦੇਣ ਅਤੇ ਘਰਦਿਆਂ ਦਾ ਦੁੱਖ ਹੋਲਾ ਕਰਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement