
ਗੁਰਦਾਸਪੁਰ ’ਚ ਲੁਟੇਰਿਆਂ ਦੀ ਦਹਿਸ਼ਤ
ਗੁਰਦਾਸਪੁਰ:(ਨਿਤਿਨ ਲੂਥਰਾ) ਪੰਜਾਬ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਾਫ਼ੀ ਵਧਦੀਆਂ ਜਾ ਰਹੀਆਂ ਹਨ। ਨਿੱਤ ਦਿਨ ਕੋਈ ਨਾ ਕੋਈ ਵਾਰਦਾਤ ਸਾਹਮਣੇ ਆਉਂਦੀ ਰਹਿੰਦੀ ਹੈ। ਤਾਜ਼ਾ ਮਾਮਲਾ ਬਟਾਲਾ ਨੇੜੇ ਕਸਬਾ ਸ੍ਰੀ ਹਰਗੋਬਿੰਦਪੁਰ ਰੋਡ ਦਾ ਹੈ
Robbers
ਜਿੱਥੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿੰਡ ਊਧਨਵਾਲ ਕੋਲ ਸਕੂਟਰੀ ’ਤੇ ਜਾ ਰਹੀਆਂ ਮਾਂਵਾਂ ਧੀਆਂ ਕੋਲੋਂ ਮੋਬਾਇਲ ਖੋਹਣ ਦੀ ਕੋਸ਼ਿਸ਼ ਦੌਰਾਨ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਹਰਜਿੰਦਰ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਪਰ ਹਸਪਤਾਲ ਵਿਚ ਜਾ ਕੇ ਉਸ ਨੇ ਦਮ ਤੋੜ ਦਿੱਤਾ ਜਦਕਿ ਇਸ ਦੌਰਾਨ ਉਸ ਦੀ ਬੇਟੀ ਜਤਿੰਦਰ ਕੌਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।
jatinder kaur
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਕੌਰ ਵਾਸੀ ਪਿੰਡ ਧੀਰੋਵਾਲ ਨੇ ਰੋਂਦੇ ਹੋਏ ਦੱਸਿਆ ਕਿ ਜਦੋਂ ਉਹ ਮਹਾਰਾਜਾ ਪੈਲੇਸ ਪਿੰਡ ਸੱਖੋਵਾਲ ਨੇੜੇ ਪੁੱਜੀਆਂ ਤਾਂ ਲੁਟੇਰਿਆਂ ਨੇ ਮੋਬਾਇਲ ਖੋਹਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ’ਤੇ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਹੇਠਾਂ ਡਿੱਗ ਗਈਆਂ।
jatinder kaur
ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਆਸਪਾਸ ਦੇ ਲੋਕਾਂ ਨੇ ਤੁਰੰਤ ਲੁਟੇਰਿਆਂ ਦਾ ਪਿੱਛਾ ਕੀਤਾ ਅਤੇ ਥੋੜ੍ਹੀ ਦੂਰ ਤੋਂ ਉਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਲੁਟੇਰਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
neighbour
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਕੋਸ਼ਿਸ਼ ਦੌਰਾਨ ਹਰਜਿੰਦਰ ਕੌਰ ਦੀ ਮੌਤ ਹੋ ਗਈ। ਪੀੜਤ ਲੜਕੀ ਜਤਿੰਦਰ ਕੌਰ ਦੇ ਬਿਆਨਾਂ ’ਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਸ ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਅਤੇ ਲੋਕਾਂ ਵੱਲੋਂ ਲੁੱਟ ਖੋਹਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।