‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ ਕੱਲ੍ਹ
Published : Mar 1, 2021, 4:11 pm IST
Updated : Mar 1, 2021, 4:11 pm IST
SHARE ARTICLE
Parent-teacher meetings
Parent-teacher meetings

ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ

 ਚੰਡੀਗੜ੍ਹ:  ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ ਕਰਵਾਉਣ ਲਈ 2 ਮਾਰਚ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

Parent-teacher meetings to be held on 2nd and 3rd November to improve students' learningParent-teacher meetings 

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਦਾ ਉਦੇਸ਼ ਮਾਪਿਆਂ ਨਾਲ ਮੀਟਿੰਗ ਕਰਕੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਬੱਚਿਆਂ ਦੀ ਅਗਲੇਰੀ ਤਿਆਰੀ ਨੂੰ ਰੂਪ ਦੇਣਾ ਹੈ।

StudentsStudents

ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਫਰਵਰੀ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਅਤੇ ਮਾਰਚ ਵਿੱਚ ਹੋਣ ਵਾਲੇ ਸਲਾਨਾ ਇਮਤਿਹਾਨਾਂ ਦੀ ਡੇਟਸ਼ੀਟ ਸਾਂਝੀ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ।

StudentsStudents

ਇਸ ਦੇ ਨਾਲ ਹੀ ਅਗਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਸਿੱਖਿਆ ਦੇ ਮਿਆਰ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਮਾਪਿਆ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement