ਸਤਲੁਜ ਦਰਿਆ ਦੇ ਏਰੀਆ ’ਚੋਂ ਪੁਲਿਸ ਨੇ ਕੀਤੀ 21120 ਲੀਟਰ ਲਾਹਣ ਬਰਾਮਦ
Published : Mar 1, 2021, 1:36 am IST
Updated : Mar 1, 2021, 1:36 am IST
SHARE ARTICLE
image
image

ਸਤਲੁਜ ਦਰਿਆ ਦੇ ਏਰੀਆ ’ਚੋਂ ਪੁਲਿਸ ਨੇ ਕੀਤੀ 21120 ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 28 ਫ਼ਰਵਰੀ (ਸੋਨੂੰ): ਫ਼ਿਰੋਜ਼ਪੁਰ ਭਾਰਤ ਪਾਕਿ ਸਰਹੱਦ ਦੇ ਨੇੜੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਆਦਿ ਵਿਖੇ ਵਿਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਛਾਪੇਮਾਰ ਕਰ ਕੇ 21120 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫ਼ਿਰੋਜ਼ਪੁਰ ਦੇ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਕਾਲੀ, ਵੀਰੂ ਉਰਫ਼ ਭਿੰਡੀ, ਦਾਰਾ ਸਿੰਘ, ਬੋਹੜੀ ਅਤੇ ਅਸ਼ੋਕ ਕੁਮਾਰ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਸਤਲੁਜ ਦਰਿਆ ਦੇ ਏਰੀਆ ਕਿਨਾਰੇ ਸਰਕੰਡਿਆਂ ਦੇ ਵਿਚ ਪਲਾਸਟਿਕ ਦੀਆਂ ਤਰਪਾਲਾਂ ਵਿਚ ਲਾਹਨ ਤਿਆਰ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ਉਤੇ ਏ.ਐਸ.ਆਈ. ਜੋਗਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਉੱਥੇ ਰੇਡ ਕੀਤੀ ਤਾਂ ਉਥੋਂ 21 ਹਜ਼ਾਰ ਲੀਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦਸਿਆ ਕਿ ਨਾਮਜ਼ਦ ਸਾਰੇ 5 ਦੋਸ਼ੀ ਪੁਲਸ ਨੂੰ ਦੇਖ ਕੇ ਫ਼ਰਾਰ ਹੋ ਗਏ।


 ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦਸਿਆ ਕਿ ਪੁਲਿਸ ਵਲੋਂ ਥਾਣਾ ਸਦਰ ਵਿਚ ਕਾਲੀ, ਵੀਰੂ, ਬੋਹੜੀ, ਅਸ਼ੋਕ ਕੁਮਾਰ, ਦਾਰਾ ਸਿੰਘ ਦੇ ਵਿਰੁਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਏ.ਐਸ.ਆਈ. ਜਗਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਆਰਿਫ਼ਕੇ ਦੀ ਪੁਲਿਸ ਨੇ ਜਸਵਿੰਦਰ ਸਿੰਘ ਨੂੰ 40 ਲੀਟਰ ਲਾਹਣ ਸਮੇਤ ਗਿ੍ਰਫ਼ਤਾਰ ਕੀਤਾ ਹੈ। ਥਾਣਾ ਤਲਵੰਡੀ ਭਾਈ ਦੇ ਏ.ਐਸ.ਆਈ. ਰਣਧੀਰ ਸਿੰਘ ਨੇ ਦਸਿਆ ਕਿ ਗੁਪਤ ਸੂਚਨਾ ਦੇ ਆਧਾਰ ਉਤੇ ਰੇਡ ਕਰਦੇ ਹੋਏ ਉਨ੍ਹਾਂ ਨੇ ਪਿੰਡ ਕੋਟ ਕਰੋੜ ਕਲਾਂ ਦੇ ਏਰੀਆ ਵਿਚ 80 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਬਲਬੀਰ ਸਿੰਘ ਪੁਲਿਸ ਨੂੰ ਦੇਖ ਕੇ ਫ਼ਰਾਰ ਹੋ ਗਿਆ ਜਿਸ ਵਿਰੁਧ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ।

ਫ਼ੋਟੋ : ਫ਼ਿਰੋਜ਼ਪੁਰ-ਸ਼ਰਾਬ


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement