ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਅਤੇ 'ਆਪ' ਵਿਧਾਇਕਾਂ ਵੱਲੋਂ ਭਾਰੀ ਹੰਗਾਮਾ
Published : Mar 1, 2021, 11:52 am IST
Updated : Mar 1, 2021, 1:14 pm IST
SHARE ARTICLE
BUDGET
BUDGET

ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

ਚੰਡੀਗੜ੍ਹ : ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਗਿਆ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ  ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਇਹ ਬਜਟ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ ਕਿਉਂਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਵਾਅਦਿਆਂ ਨੂੰ ਆਧਾਰ ਬਣਾ ਕੇ ਸਰਕਾਰ ਨੂੰ  ਸਦਨ ਵਿਚ ਘੇਰਨ ਦੀ ਰਣਨੀਤੀ ਬਣਾਈ ਹੈ।  ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਸੈਸ਼ਨ ਵਿਚ ਪੁਹੰਚ ਗਏ ਹਨ।  

PUNJAB CMPUNJAB CM

ਬਜਟ ਸ਼ੁਰੂ ਹੁੰਦੇ ਹੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਗਿਆ।  ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

  • ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬੈਂਸ ਭਰਾ ਹੱਥਾਂ 'ਚ 'ਰਾਜਪਾਲ ਪੰਜਾਬ' ਮੁਰਦਾਬਾਦ ਦੀਆਂ ਤਖ਼ਤੀਆਂ ਫੜ  ਨਾਅਰੇਬਾਜ਼ੀ ਕੀਤੀ। 
  • ਰਾਜਪਾਲ ਦੇ ਭਾਸ਼ਣ ਮਗਰੋਂ ਬਾਹਰ ਆ ਕੇ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ 'ਚ ਰਾਜਪਾਲ ਲਈ ਪੰਜਾਬ ਸਰਕਾਰ ਵਲੋਂ ਵਿਛਾਇਆ ਰੈੱਡ ਕਾਰਪੇਟ ਹਟਾ ਕੇ ਨਾਅਰੇਬਾਜ਼ੀ ਕੀਤੀ। 

PUNJAB PUNJABਪੰਜਾਬ ਕਾਂਗਰਸ ਡਰਾਮੇਬਾਜ਼ੀ ਕਰਦੇ ਹੋਏ ਕਰ ਰਹੀ ਗਵਰਨਰ ਹਾਊਸ ਦਾ ਘਿਰਾਓ, ਜਦਕਿ ਪੰਜਾਬ ਸਰਕਾਰ ਵਿਧਾਨ ਸਭਾ ਇਜਲਾਸ ਮੌਕੇ ਕਿਸਾਨ ਵਿਰੋਧੀ ਸਰਕਾਰ ਅਤੇ ਪਾਰਟੀ ਦੇ ਰਾਜਪਾਲ ਲਈ ਰੈੱਡ ਕਾਰਪੈੱਟ ਵਿਛਾ ਕੇ ਫਿਕਸਡ ਮੈਚ ਖੇਡ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਇੱਥੇ ਗੱਲਬਾਤ ਕਰਦੇ ਹੋਏ ਕੀਤਾ। ਅਕਾਲੀ ਵਿਧਾਇਕਾਂ ਨੇ ਇਸ ਦੌਰਾਨ ਰਾਜਪਾਲ ਨੂੰ 'ਗੋ ਬੈਕ' ਦੇ ਨਾਅਰੇ ਵੀ ਲਾਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement