ਮਿਸ਼ਨ-2022 ਨੂੰ ਲੈ ਕੇ ਸਰਗਰਮ ਹੋਈਆਂ ਸਿਆਸੀ ਧਿਰਾਂ, ਬਜਟ ਇਜਲਾਸ ਵਾਲੇ ਦਿਨ ਕੀਤਾ ਸ਼ਕਤੀ ਪ੍ਰਦਰਸ਼ਨ
Published : Mar 1, 2021, 6:29 pm IST
Updated : Mar 1, 2021, 6:29 pm IST
SHARE ARTICLE
Budget Session Protest
Budget Session Protest

ਅਕਾਲੀ ਦਲ 'ਤੇ ਚੱਲੀਆਂ ਪਾਣੀ ਦੀਆਂ ਬੁਛਾੜਾਂ, ਕਾਂਗਰਸੀ ਆਗੂਆਂ ਨੂੰ ਰਸਤੇ ਵਿਚ ਰੋਕਿਆ

ਚੰਡੀਗੜ੍ਹ (ਹਰਦੀਪ ਸਿੰਘ ਭੋਗਲ) : ਪੰਜਾਬ ਵਿਧਾਨ ਸਭਾ ਦਾ 10 ਮਾਰਚ ਤਕ ਚੱਲਣ ਵਾਲਾ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੰਜਾਬ ਦਾ ਸਿਆਸੀ ਪਾਰਾ ਚਰਮ ਸੀਮਾ 'ਤੇ ਪਹੁੰਚ ਗਿਆ ਹੈ। ਬਜਟ ਇਜਲਾਸ ਦੇ ਪਹਿਲੇ ਦਿਨ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਪੂਰੇ ਜਲੋਅ ਵਿਚ ਨਜ਼ਰ ਆਈਆਂ। ਆਮ ਆਦਮੀ ਪਾਰਟੀ ਨੇ ਸਾਈਕਲ ਮਾਰਚ ਕਰ ਕੇ ਤੇਲ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ, ਉਥੇ ਹੀ ਸੱਤਾਧਾਰੀ ਧਿਰ ਨੇ ਵਧਦੀਆਂ ਤੇਲ ਅਤੇ ਗੈਸ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲ ਨਿਸ਼ਾਨੇ ਸਾਧੇ।

Budget Session ProtestBudget Session Protest

 ਸੈਸ਼ਨ ਦੇ ਪਹਿਲੇ ਦਿਨ ਗਵਰਨਰ ਦਾ ਕਾਰਪੇਟ ’ਤੇ ਸੁਆਗਤ ਕਰਨ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਨੇ ਮਹਿੰਗਾਈ ਦੇ ਮੁੱਦੇ ’ਤੇ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਯੂਥ ਕਾਂਗਰਸ ਦੇ ਵਰਕਰ ਅਤੇ ਕੈਪਟਨ ਦੇ ਵਜ਼ੀਰ ਗਵਰਨਰ ਦਾ ਘਿਰਾਓ ਕਰਨ ਲਈ ਰਾਜ ਭਵਨ ਵੱਲ ਤੁਰੇ ਤਾਂ ਚੰਡੀਗੜ੍ਹ ਦੀ ਪੁਲਿਸ ਨੇ ਐੱਮ. ਐੱਲ. ਏ. ਹੋਸਟਲ ਵਿਖੇ ਜਲ ਤੋਪਾਂ ਅਤੇ ਬੈਰੀਕੇਡਜ਼ ਲਗਾ ਕੇ ਰੋਕ ਲਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਗੜੇ ਲਾਏ। 

Budget Session ProtestBudget Session Protest

ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਵਿਧਾਨ ਸਭਾ ਵੱਲ ਕੂਚ ਕੀਤਾ ਗਿਆ ਪਰ ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਨਹੀਂ ਦਿੱਤਾ।  ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਦਾ ਐਲਾਨ ਕੀਤਾ ਸੀ। ਇਸ ਲਈ ਸੈਕਟਰ-25 ਦੀ ਰੈਲੀ ਗਰਾਊਂਡ ਵਿਚ ਰੈਲੀ ਕੀਤੀ ਗਈ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਨੇਤਾਵਾਂ ਨੇ ਸੰਬੋਧਿਤ ਕੀਤਾl

Budget Session ProtestBudget Session Protest

ਇਸ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੇ ਵਿਧਾਨ ਸਭਾ ਵੱਲ ਮਾਰਚ ਕਰਨਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਥੋੜ੍ਹੀ ਦੂਰੀ 'ਤੇ ਬੈਰੀਕੇਡ ਰੱਖੇ ਸੀl ਅਕਾਲੀ ਦਲ ਦੇ ਵਰਕਰਾਂ ਨੇ ਲਾਏ ਬੈਰੀਕੇਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਵਾਟਰ ਕੈਨਨ ਇਸਤੇਮਾਲ ਕੀਤੇl ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਲੀਡਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸੇ ਤਰ੍ਰਾਂ ਆਮ ਆਦਮੀ ਪਾਰਟੀ ਅਤੇ ਬੈਂਸ ਭਰਾਵਾਂ ਨੇ ਆਪੋ-ਆਪਣੇ ਤਰੀਕੇ  ਨਾਲ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਹੈ।

Budget Session ProtestBudget Session Protest

ਪੰਜਾਬ ਅੰਦਰ ਅੱਜ ਹੋਈਆਂ ਸਿਆਸੀ ਸਰਗਰਮੀਆਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸੇ ਦੌਰਾਨ ਸੱਤਾਧਾਰੀ ਧਿਰ ਨੇ ਪ੍ਰਸਿੱਧ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 10 ਮਾਰਚ ਤਕ ਚੱਲਣ ਵਾਲਾ ਹੈ। ਇਸ ਦੌਰਾਨ ਸਾਰੀਆਂ ਧਿਰਾਂ ਇਕ-ਦੂਜੇ ਨੂੰ ਘੇਰਨ ਲਈ ਪੂਰੀ ਤਰ੍ਹਾਂ ਲਾਮਬੰਦ ਨਜ਼ਰ ਆ ਰਹੀਆਂ ਹਨ। ਬਜਟ ਇਜਲਾਸ ਦੇ ਪਹਿਲੇ ਦਿਨ ਸਿਆਸੀ ਪਾਰਟੀਆਂ ਵੱਲੋਂ ਵਿਖਾਏ ਤੇਵਰਾਂ ਤੋਂ ਪੰਜਾਬ ਦੀ ਸਿਆਸਤ ਵਿਚ ਵੱਡੇ ਹੰਗਾਮੇ ਹੋਣ ਦੇ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement