ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ਼, ਪੀ.ਏ.ਪੀ. ਤੇ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਕਰੁਣਾ ਰਾਜ
Published : Mar 1, 2022, 7:29 am IST
Updated : Mar 1, 2022, 7:29 am IST
SHARE ARTICLE
image
image

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ਼, ਪੀ.ਏ.ਪੀ. ਤੇ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਕਰੁਣਾ ਰਾਜ

.ਲੁਧਿਆਣਾ, 28 ਫ਼ਰਵਰੀ (ਆਰ.ਪੀ.ਸਿੰਘ/ ਰਾਣ ਮੱਲ ਤੇਜੀ): ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸਖ਼ਤ ਸੁਰੱਖਿਆ ਕਵਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੇਂਦਰੀ ਪੈਰਾ ਮਿਲਟਰੀ ਫ਼ੋਰਸ ਸੀ.ਏ.ਪੀ.ਐਫ਼. , ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ¢
ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਖੰਨਾ ਜੇ. ਐਲਨਚੇਜ਼ੀਅਨ, ਐਸ.ਐਸ.ਪੀ. ਡਾ. ਕੇਤਨ ਬਲੀਰਾਮ ਪਾਟਿਲ ਨਾਲ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ¢ ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਅੰਦਰਲੇ ਘੇਰੇ ਦੀ ਸੁਰੱਖਿਆ ਕੇਂਦਰੀ ਪੈਰਾ ਮਿਲਟਰੀ ਫ਼ੋਰਸ, ਦੂਜੇ ਘੇਰੇ ਦੀ ਪੰਜਾਬ ਆਰਮਡ ਪੁਲਿਸ ਵਲੋਂ ਅਤੇ ਹਰ ਇਕ ਵਿਧਾਨ ਸਭਾ ਹਲਕੇ ਵਿਚ ਸਟਰਾਂਗ ਰੂਮਾਂ ਨੂੰ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਵਲੋਂ ਮੁਹਈਆ ਕਰਵਾਈ ਜਾ ਰਹੀ ਹੈ¢
 ਰਾਜੂ ਨੇ ਦਸਿਆ ਕਿ ਹਰ ਰਿਟਰਨਿੰਗ ਅਫ਼ਸਰ ਦਿਨ ਵਿਚ ਦੋ ਵਾਰ ਸਵੇਰੇ ਅਤੇ ਸ਼ਾਮ ਸਟਰਾਂਗ ਰੂਮਾਂ ਸਿਰਫ਼ ਅੰਦਰਲੇ ਘੇਰੇ ਤਕ ਦਾ ਦੌਰਾ ਕਰ ਰਿਹਾ ਹੈ ਅਤੇ ਲੌਗ ਬੁੱਕ ਅਤੇ ਵੀਡੀਉਗ੍ਰਾਫ਼ੀ ਦੀ ਜਾਂਚ ਕਰ ਕੇ ਰਿਪੋਰਟ ਭੇਜ ਰਿਹਾ ਹੈ¢
ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਹਲਕਿਆਂ ਲਈ ਸਥਾਪਤ ਸਟਰਾਂਗ ਰੂਮ ਦਾ ਵੇਰਵਾ ਸਾਂਝਾ ਕਰਦਿਆਂ ਦਸਿਆ ਕਿ ਦਾਖਾ ਹਲਕੇ ਲਈ ਸਟਰਾਂਗ ਰੂਮ ਡਾ. ਸੁਖਦੇਵ ਸਿੰਘ ਭਵਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ, ਲੁਧਿਆਣਾ ਉੱਤਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ., ਲੁਧਿਆਣਾ ਪਛਮੀ ਲਈ ਜਿਮਨੇਜ਼ੀਅਮ ਹਾਲ ਪੀ.ਏ.ਯੂ., ਸਮਰਾਲਾ ਤੇ ਲੁਧਿਆਣਾ ਪੂਰਬੀ ਲਈ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ, ਸਾਹਨੇਵਾਲ ਲਈ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਾਲਜ ਰੋਡ, ਰਾਏਕੋਟ ਲਈ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ, ਸੈਂਟਰਲ ਲਈ ਆਰੀਆ ਕਾਲਜ, ਦਖਣੀ ਲਈ ਕੇ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ, ਹਲਕਾ ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ ਲੜਕੀਆਂ ਰਿਸ਼ੀ ਨਗਰ, ਪਾਇਲ ਲਈ ਸਰਕਾਰੀ ਕਾਲਜ ਲੜਕੀਆਂ, ਖੰਨਾ ਲਈ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਵਿਖੇ¢
ਆਤਮ ਨਗਰ ਹਲਕੇ ਲਈ ਜੀ.ਐਨ.ਈ. ਪੋਲੀਟੈਕਨਿਕ ਕਾਲਜ, ਗਿੱਲ ਰੋਡ ਲੁਧਿਆਣਾ ਦੀ ਨਵੀਂ ਬਿਲਡਿੰਗ ਵਿਖੇ ਸਟਰਾਂਗ ਰੂਮ ਸਥਾਪਤ ਕੀਤਾ ਗਿਆ ਹੈ¢ ਇਸ ਮੌਕੇ ਉਨ੍ਹਾਂ ਸਟਰਾਂਗ ਰੂਮਾਂ ਦੇ ਬਾਹਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ¢
L48_R P Singh_28_03

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement