ਫਿਰੋਜ਼ਪੁਰ CIA ਸਟਾਫ਼ ਦੇ ਹੱਥ ਲੱਗੀ ਵੱਡੀ ਸਫਲਤਾ, ਹੈਰੋਇਨ ਅਤੇ 50 ਹਜ਼ਾਰ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ 
Published : Mar 1, 2022, 5:17 pm IST
Updated : Mar 1, 2022, 5:17 pm IST
SHARE ARTICLE
Ferozepur CIA staff booked smugglers with heroin and drug money worth Rs 50,000
Ferozepur CIA staff booked smugglers with heroin and drug money worth Rs 50,000

SSP ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਪ੍ਰੈਸ ਕਾਨਫਰੰਸ ਕਰ ਕੇ ਇਸ ਬਾਰੇ ਜਾਣਕਾਰੀ ਦਿਤੀ ਹੈ

ਫਿਰੋਜ਼ਪੁਰ (ਮਲਕੀਅਤ ਸਿੰਘ) : ਪੰਜਾਬ ਵਿਚ ਨਸ਼ਿਆਂ ਨੂੰ ਠੱਲ ਪਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕੜੀ ਦੇ ਤਹਿਤ ਫਿਰੋਜ਼ਪੁਰ ਦੇ CIA ਸਟਾਫ਼ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਦੱਸ ਦੇਈਏ  ਕਿ ਫਿਰੋਜ਼ਪੁਰ ਦੀ CIA ਸਟਾਫ ਨੇ ਇੱਕ ਕਿੱਲੋ 574 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। SSP ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਪ੍ਰੈਸ ਕਾਨਫਰੰਸ ਕਰ ਕੇ ਇਸ ਬਾਰੇ ਜਾਣਕਾਰੀ ਦਿਤੀ ਹੈ।

Ferozepur CIA staff booked smugglers with heroin and drug money worth Rs 50,000Ferozepur CIA staff booked smugglers with heroin and drug money worth Rs 50,000

ਐਸ.ਪੀ. ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ.ਆਈ.ਏ ਸਟਾਫ਼ ਵੱਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਉਕਤ ਦੋਸ਼ੀ ਨੂੰ ਪਿੰਡ ਬੇਰ ਕੋਲ ਨਹਿਰ ਦੇ ਕੋਲ ਨਾਕਾਬੰਦੀ ਦੌਰਾਨ ਕਾਬੂ ਕਰ ਕੇ ਉਸ ਕੋਲੋਂ 860 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਪੁੱਛਗਿੱਛ ਵਿੱਚ ਦੋ ਹੋਰ ਵਿਅਕਤੀਆਂ ਦੇ ਨਾਂ ਲਏ ਅਤੇ ਦੱਸਿਆ ਕਿ ਅਸੀਂ ਪਾਕਿਸਤਾਨ ਤੋਂ ਹੈਰੋਇਨ ਲਿਆਉਂਦੇ ਹਾਂ।

Ferozepur CIA staff booked smugglers with heroin and drug money worth Rs 50,000Ferozepur CIA staff booked smugglers with heroin and drug money worth Rs 50,000

ਉਨ੍ਹਾਂ ਦੱਸਿਆ ਕਿ ਦੂਜੇ ਦੋ ਵਿਅਕਤੀਆਂ ਜੋ ਆਪਸ ਵਿੱਚ ਸਕੇ ਭਰਾ ਹਨ, ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਨ੍ਹਾਂ ਦੇ ਘਰੋਂ ਸੱਤ ਸੌ ਪੰਦਰਾਂ ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ 50 ਹਜ਼ਾਰ ਰੁਪਏ ਵੀ ਮਿਲੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਿਹੜੇ ਦੋ ਭਰਾ ਅਜੇ ਫ਼ਰਾਰ ਹਨ ਉਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Ferozepur CIA staff booked smugglers with heroin and drug money worth Rs 50,000Ferozepur CIA staff booked smugglers with heroin and drug money worth Rs 50,000

ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਪੂਰਾ ਪਰਿਵਾਰ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਉਸ ਦਾ ਇੱਕ ਭਰਾ ਪਹਿਲਾਂ ਹੀ ਜੇਲ੍ਹ ਵਿੱਚ ਹੈ ਅਤੇ ਉਸ ਦਾ ਪਿਤਾ ਅਤੇ ਇੱਕ ਭਰਾ ਪਹਿਲਾਂ ਹੀ ਪੁਲੀਸ ਨੂੰ ਲੋੜੀਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement