ਯੂ.ਐਨ.ਐਸ.ਸੀ. ਵੋਟਿੰਗ ਤੋਂ ਬਾਅਦ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ 'ਚ ਹੋ ਰਹੀ ਦੋਹਰੀ ਪ੍ਰੇਸ਼ਾਨੀ, ਜਲਦ ਤੋਂ ਜਲਦ ਲਿਆਂਦਾ ਜਾਵੇ: ਭਗਵੰਤ ਮਾਨ
Published : Mar 1, 2022, 6:29 pm IST
Updated : Mar 1, 2022, 6:29 pm IST
SHARE ARTICLE
Bhagwant Mann
Bhagwant Mann

-ਵਾਪਸ ਆਉਣ ਵਾਲੇ ਸਾਰੇ ਵਿਦਿਆਰਥੀਆਂ ਦੀਆਂ ਡਿਗਰੀਆਂ ਪੂਰੀਆਂ ਕਰਨ ਲਈ ਕੇਂਦਰ ਸਰਕਾਰ ਜ਼ਰੂਰੀ ਕਦਮ ਚੁੱਕੇ: ਭਗਵੰਤ ਮਾਨ

-ਮੈਡੀਕਲ ਦੀ ਪੜਾਈ ਤੇ ਉਚ ਸਿੱਖਿਆ ਪਹੁੰਚ ਤੋਂ ਬਾਹਰ ਹੋਣਾ ਵਿਦਿਆਰਥੀਆਂ ਦੇ ਪਰਵਾਸ ਦਾ ਮੂਲ ਕਾਰਨ: ਭਗਵੰਤ ਮਾਨ

ਚੰਡੀਗੜ-  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਢਿੱਲੇ ਵਰਤਾਓ ਅਤੇ ਵਾਪਸ ਲਿਆਉਣੀ ਦੀ ਪ੍ਰਕਿਰਿਆ ਦੇਰੀ ਨਾਲ ਸ਼ੁਰੂ ਕਰਨ ਦੀ ਭਾਰੀ ਕੀਮਤ ਭਾਰਤੀ ਵਿਦਿਆਰਥੀਆਂ ਨੂੰ ਅਦਾ ਕਰਨੀ ਪੈ ਰਹੀ ਹੈ। ਹੁਣ ਭਾਰਤੀ ਵਿਦਿਆਰਥੀਆਂ ਦਾ ਜ਼ਿਆਦਾ ਦਿਨਾਂ ਤੱਕ ਯੂਕਰੇਨ ਵਿੱਚ ਰਹਿਣਾ ਬੇਹੱਦ ਜ਼ੋਖ਼ਮ ਭਰਿਆ ਹੋਵੇਗਾ, ਕਿਉਂਕਿ ਯੂ.ਐਨ.ਐਸ.ਸੀ 'ਚ ਭਾਰਤ ਦੇ ਰੁੱਖ ਦਾ ਸਿੱਧਾ ਅਸਰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ 'ਤੇ ਪੈ ਰਿਹਾ ਹੈ।

 India elected unopposed to non-permanent seat in UNSCUNSC

ਭਗਵੰਤ ਮਾਨ ਨੇ ਕਿਹਾ ਕਿ ਮੰਗਲਵਾਰ ਨੂੰ ਜਾਰੀ ਕੀਤੀ ਗਈ ਐਡਵਾਇਜ਼ਰੀ ਵਿੱਚ ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿੰਨਾਂ ਜਲਦੀ ਹੋ ਸਕੇ ਕੀਵ ਛੱਡ ਦੇਣ, ਪਰ ਸਰਹੱਦਾਂ ਤੱਕ ਵਿਦਿਆਰਥੀਆਂ ਨੂੰ ਪਹੁੰਚਾਉਣ ਲਈ ਨਾ ਸਾਧਨ ਪ੍ਰਦਾਨ ਕੀਤੇ ਗਏ ਅਤੇ ਨਾ ਹੀ ਕੋਈ ਉਪਾਅ ਦੱਸਿਆ ਗਿਆ ਹੈ। ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਭਾਰੀ ਗੋਲੀਬਾਰੀ ਹੋ ਰਹੀ ਹੈ, ਲੇਕਿਨ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਉਥੋਂ ਕੱਢਣ ਦਾ ਕੋਈ ਠੋਸ ਰਸਤਾ ਨਹੀਂ ਦੱਸ ਰਹੀ ਹੈ। ਮਾਨ ਨੇ ਕਿਹਾ ਕਿ ਜਿਵੇਂ ਜਿਵੇਂ ਸਮਾਂ ਬੀਤਦਾ ਜਾ ਰਿਹਾ ਹੈ, ਉਥੇ ਫਸੇ ਵਿਦਿਆਰਥੀਆਂ ਦੇ ਮਾਤਾ- ਪਿਤਾ ਦੀ ਚਿੰਤਾ ਵਧਦੀ ਜਾ ਰਹੀ ਹੈ।

Bhagwant MannBhagwant Mann

ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਿੱਖਿਆ ਮਾਫੀਆ ਕਾਰਨ ਸਾਡੇ ਬੱਚੇ ਆਪਣੇ ਘਰ ਛੱਡ ਕੇ ਵਿਦੇਸ਼ਾਂ ਵਿੱਚ ਪੜਨ ਲਈ ਮਜ਼ਬੂਰ ਹਨ। ਇਸੇ ਕਾਰਨ ਅੱਜ ਉਹ ਯੁੱਧ 'ਚ ਘਿਰੇ ਦੇਸ ਵਿੱਚ ਫਸ ਗਏ ਹਨ। ਉਨਾਂ ਦੱਸਿਆ ਕਿ ਭਾਰਤੀ ਸਿੱਖਿਆ ਪ੍ਰਣਾਲੀ 'ਚ ਸੁਧਾਰ ਬੇਹੱਦ ਜ਼ਰੂਰੀ ਹੈ, ਸਰਕਾਰੀ ਕਾਲਜ ਅਤੇ ਯੂਨੀਵਰਸਿਟੀਆਂ ਜ਼ਿਆਦਾ ਤੋਂ ਜ਼ਿਆਦਾ ਸੰਖਿਆ ਵਿੱਚ ਬਣਾਏ  ਜਾਣੇ ਚਾਹੀਦੇ ਹਨ। ਵਰਤਮਾਨ ਸਰਕਾਰੀ ਯੂਨੀਵਰਸਿਟੀਆਂ ਦੀ ਖ਼ਰਾਬ ਹਾਲਤ ਨੂੰ ਠੀਕ ਕੀਤਾ ਜਾਵੇ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੀ ਫੀਸ ਨੂੰ ਨਿਯਮਿਤ ਕਰਨ ਲਈ ਠੋਸ ਯੋਜਨਾ ਬਣਾਈ ਜਾਵੇ। ਉਨਾਂ ਕਿਹਾ ਕਿ ਜੇ ਆਪਣੇ ਨੌਜਵਾਨਾਂ ਅਤੇ ਦੇਸ਼ ਦਾ ਭਵਿੱਖ ਬਚਾਉਣਾ ਹੈ ਤਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਮਾਮਲੇ ਵਿੱਚ ਹੋਰ ਜ਼ਿਆਦਾ ਗੰਭੀਰ ਹੋਣ ਦੀ ਜ਼ਰੂਰਤ ਹੈ।

Higher Education Higher Education

ਸਿੱਖਿਆ ਵਿਵਸਥਾ ਦੀ ਹਾਲਤ 'ਚ ਸੁਧਾਰ ਕਰਨ ਲਈ ਹਰ ਹਾਲ ਵਿੱਚ ਸਿੱਖਿਆ ਮਾਫੀਆ 'ਤੇ ਕਾਬੂ ਪਾਉਣਾ ਪਵੇਗਾ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਪ੍ਰਫੁਲਤ ਕਰਨਾ ਪਵੇਗਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਯੁੱਧ ਕਾਰਨ ਮਜ਼ਬੂਰ ਹੋ ਕੇ ਡਿਗਰੀਆਂ ਪੂਰੀਆਂ ਕੀਤੇ ਬਿਨਾਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਜਾਵੇ ਅਤੇ ਉਨਾਂ ਲਈ ਭਾਰਤ 'ਚ ਹੀ ਡਿਗਰੀ ਪੂਰੀ ਕਰਨ ਦੀ ਉਚਿਤ ਵਿਵਸਥਾ ਕੀਤੀ ਜਾਵੇ। ਉਨਾਂ ਕਿਹਾ ਕਿ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀ ਹੁਣ ਦੋਹਰਾ ਦਬਾਅ ਝੱਲ ਰਹੇ ਹਨ

ਇੱਕ ਪਾਸੇ ਉਨਾਂ ਨੂੰ ਯੂਕਰੇਨ ਤੋਂ ਸੁਰੱਖਿਅਤ ਨਿਕਲਣ ਦੀ ਚਿੰਤਾ ਹੈ ਅਤੇ ਦੂਜੇ ਪਾਸੇ ਪੜਾਈ ਅਧੂਰੀ  ਰਹਿਣ 'ਤੇ ਭਵਿੱਖ  ਦੀ ਚਿੰਤਾ ਸਤਾ ਰਹੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਰਾਸ਼ਟਰੀ ਸਿਹਤ ਕਮਿਸ਼ਨ, ਸਿੱਖਿਆ ਮੰਤਰਾਲਾ ਅਤੇ ਰਾਜ ਸਰਕਾਰਾਂ ਸਮੇਤ ਸੰਬੰਧਿਤ ਵਿਭਾਗਾਂ ਦੀ ਮਦਦ ਨਾਲ ਪ੍ਰਭਾਵਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਜਾਵੇ ਅਤੇ ਉਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement