
ਪਿਛਲੇ 5-6 ਤੋਂ ਨਸ਼ੇ ਕਰ ਰਿਹਾ ਸੀ ਮ੍ਰਿਤਕ ਨੌਜਵਾਨ
ਤਰਨਤਾਰਨ : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ ਅਜਿਹੀ ਹੀ ਇਕ ਹੋਰ ਮੰਦਭਾਗੀ ਘਟਨਾ ਤਰਨਤਾਰਨ ਤੋਂ ਸਾਹਮਣੇ ਆਈ ਹੈ। ਇਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ PSPCL ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦੇ ਸੇਵਾ ਕਾਲ 'ਚ ਇਕ ਸਾਲ ਦਾ ਕੀਤਾ ਵਾਧਾ
ਮ੍ਰਿਤਕ ਨੌਜਵਾਨ ਦੀ ਪਹਿਚਾਣ ਯੁਵਰਾਜ ਸਿੰਘ ਵਜੋ ਹੋਈ ਹੈ, ਜਿਸ ਦੀ ਉਮਰ ਤਕਰੀਬਨ 22 ਸਾਲ ਦੇ ਕਰੀਬ ਸੀ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਮਾਤਾ ਨਿਰਮਲ ਕੌਰ ਤੇ ਭਰਾ ਰਣਜੀਤ ਸਿੰਘ ਨੇ ਦੱਸਿਆ ਕੇ ਮ੍ਰਿਤਕ ਪਿਛਲੇ ਪੰਜ ਛੇ ਸਾਲ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਅੱਜ ਸਵੇਰੇ ਤਕਰੀਬਨ ਪੰਜ ਛੇ ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਰੋਹਤਕ: ਹਸਪਤਾਲ ਦੀ ਲਾਪਰਵਾਹੀ ਨੇ ਲਈ ਮਾਂ ਤੇ ਨਵਜੰਮੇ ਬੱਚੇ ਦੀ ਜਾਨ
ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੇ ਮੁਹੱਲੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਨਸ਼ੇ ਦੀ ਹੋ ਰਹੀ ਵਿਕਰੀ 'ਤੇ ਲਗਾਮ ਲਗਾਈ ਜਾਵੇ ਤਾਂ ਜੋ ਹੋਰਾਂ ਦੇ ਪੁੱਤ ਬਚ ਸਕਣ।