ਅਜਨਾਲਾ ਘਟਨਾਕ੍ਰਮ ’ਤੇ ਡਾ. ਬਲਬੀਰ ਸਿੰਘ ਦੀ ਸਲਾਹ, “ਸਿੱਖ ਆਗੂ ਆਪਣਾ ਫਰਜ਼ ਨਿਭਾਉਣ, ਸਰਕਾਰ ਆਪਣੀ ਭੂਮਿਕਾ ਨਿਭਾਏਗੀ”
Published : Mar 1, 2023, 4:21 pm IST
Updated : Mar 1, 2023, 4:21 pm IST
SHARE ARTICLE
Dr. Balbir Singh's Advice on Ajnala incident
Dr. Balbir Singh's Advice on Ajnala incident

ਕਿਹਾ : ਸਰਕਾਰ ਹਾਲਾਤ ਵਿਗੜਨ ਨਹੀਂ ਦੇਵੇਗੀ

 

ਚੰਡੀਗੜ੍ਹ: ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ’ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਹੈ। ਮੁੱਖ ਮੰਤਰੀ ਅਤੇ ਡੀ.ਜੀ.ਪੀ ਇਸ 'ਤੇ ਨਜ਼ਰ ਰੱਖ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਸਰਕਾਰ ’ਤੇ ਪੂਰਾ ਵਿਸ਼ਵਾਸ ਹੈ ਕਿ ਸਰਕਾਰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ।

ਇਹ ਵੀ ਪੜ੍ਹੋ: ਅਜਨਾਲਾ ਘਟਨਾ ਬਾਰੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਆਪਣਾ ਫਰਜ਼ ਅਦਾ ਕਰਨ ਅਤੇ ਸਰਕਾਰ ਆਪਣੀ ਭੂਮਿਕਾ ਨਿਭਾਏਗੀ। ਉਹਨਾਂ ਕਿਹਾ ਕਿ ਸਰਕਾਰ ਹਾਲਾਤ ਵਿਗੜਨ ਨਹੀਂ ਦੇਵੇਗੀ।  

ਇਹ ਵੀ ਪੜ੍ਹੋ: ਮੁਜ਼ਾਹਰਿਆਂ ਵਿਚ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ

ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ’ਚ 150 ਤੋਂ ਵੱਧ ਹੋਰ ਆਮ ਆਦਮੀ ਕਲੀਨਿਕ ਬਣਨ ਜਾ ਰਹੇ ਹਨ। ਇਸ ਦੇ ਨਾਲ ਕਮਿਊਨਟੀ ਹੈਲਥ ਸੈਂਟਰ, ਸਬ-ਡਿਵੀਜ਼ਨ ਹਸਪਤਾਲ, ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਉੱਥੇ ਸਾਰੇ ਟੈਸਟ ਕੀਤੇ ਜਾਣਗੇ, ਕਿਸੇ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਸੂਬੇ ਵਿਚ ਕੈਂਸਰ ਹਸਪਤਾਲ ਬਣਾਉਣ ਸਬੰਧੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਕੈਂਸਰ ਹਸਪਤਾਲ ਬਣ ਰਿਹਾ ਹੈ ਪਰ ਇਸ ਤੋਂ ਪਹਿਲਾਂ ਕੈਂਸਰ ਦੀ ਰੋਕਥਾਮ ਜ਼ਰੂਰੀ ਹੈ, ਉਸ ‘ਤੇ ਵੀ ਕੰਮ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement