
ਐਸ.ਪੀ. ਸਮੇਤ ਛੇ ਪੁਲਿਸ ਮੁਲਾਜ਼ਮ ਹੋਏ ਸਨ ਜ਼ਖ਼ਮੀ
ਚੰਡੀਗੜ੍ਹ: ਅਜਨਾਲਾ ਘਟਨਾ ਦੇ ਇਕ ਹਫ਼ਤੇ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ ਹੈ। 23 ਫਰਵਰੀ ਨੂੰ ਥਾਣਾ ਅਜਨਾਲਾ ਦੇ ਬਾਹਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੈਂਕੜੇ ਸਮਰਥਕਾਂ ਦੀ ਪੁਲਿਸ ਨਾਲ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਹੁਣ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ। ਇਸ ਘਟਨਾ ਵਿਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਜੁਗਰਾਜ ਸਿੰਘ ਦੇ 11 ਟਾਂਕੇ ਲੱਗੇ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਚੋਣ ਮੈਦਾਨ ’ਚ ਪਹਿਲੀ ਵਾਰ ਕਿਸਮਤ ਅਜ਼ਮਾਉਣ ਜਾ ਰਹੀ ਸਿੱਖ ਔਰਤ
ਹਾਲਾਂਕਿ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਸੂਬਾ ਪੁਲਿਸ ਮੁਖੀ ਨੇ ਸਖਤ ਕਾਨੂੰਨੀ ਕਾਰਵਾਈ ਦੇ ਸੰਕੇਤ ਦਿੱਤੇ ਸਨ ਪਰ ਇਕ ਹਫਤਾ ਬੀਤ ਜਾਣ ਦੇ ਬਾਵਜੂਦ ਪੁਲਿਸ ਮਾਮਲੇ 'ਚ ਕੋਈ ਕਾਰਵਾਈ ਕਰਨ ਤੋਂ ਅਸਮਰਥ ਰਹੀ ਹੈ। ਘਟਨਾ ਦੇ ਇਕ ਦਿਨ ਬਾਅਦ ਡੀਜੀਪੀ ਗੌਰਵ ਯਾਦਵ ਨੇ ਭਰੋਸਾ ਦਿੱਤਾ ਸੀ ਕਿ ਵੀਡੀਓ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪਰ ਹੁਣ ਪੁਲਿਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਹਨ।
ਇਹ ਵੀ ਪੜ੍ਹੋ: ਮਾਂ ਬਣਾਉਂਦੀ ਹੈ ਸਕੂਲ ’ਚ ਖਾਣਾ, ਪੁੱਤਰ ਨੂੰ ਮਿਲੀ 1.70 ਕਰੋੜ ਦੀ ਫੈਲੋਸ਼ਿਪ
ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਤਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਕਿ ਅਜਨਾਲਾ ਘਟਨਾ ਸਬੰਧੀ ਕਾਰਵਾਈ ਕਰਨ ਲਈ ਪੁਲਿਸ ਨੇ ਅੰਦਰਖਾਤੇ ਮਾਮਲਾ ਦਰਜ ਕੀਤਾ ਹੈ ਪਰ ਪੁਲਿਸ ਨੇ ਇਸ ਦੀ ਜਾਣਕਾਰੀ ਜਨਤਕ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ: ਅੰਬਾਨੀ ਪਰਿਵਾਰ ਨੂੰ ਦੇਸ਼-ਵਿਦੇਸ਼ ਵਿਚ ਮਿਲੇਗੀ Z+ ਸੁਰੱਖਿਆ, ਖੁਦ ਭਰਨਾ ਹੋਵੇਗਾ ਸਾਰਾ ਖਰਚਾ
ਜ਼ਿਕਰਯੋਗ ਹੈ ਕਿ 23 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਵੱਡੀ ਗਿਣਤ 'ਚ ਇਕੱਠੇ ਹੋ ਕੇ ਅਜਨਾਲਾ ਥਾਣੇ 'ਤੇ ਹਮਲਾ ਬੋਲਿਆ ਸੀ। ਇਸ ਮਗਰੋਂ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੱਡ ਦਿੱਤਾ ਸੀ। ਪੁਲਿਸ ਵਲੋਂ ਇਸ ਮਾਮਲੇ ਦੀ ਵਿਸਥਾਰਿਤ ਜਾਂਚ ਲਈ ਵਿਸੇਸ਼ ਜਾਂਚ ਟੀਮ ਗਠਿਤ ਕੀਤੀ ਗਈ ਸੀ। ਐੱਸ.ਪੀ. ਤੇਜਬੀਰ ਸਿੰਘ ਨੂੰ ਇਸ ਸਿੱਟ ਦਾ ਮੁਖੀ ਲਾਇਆ ਗਿਆ ਐੱਸ.ਪੀ. ਤੇਜਬੀਰ ਸਿੰਘ ਨੇ ਕਿਹਾ ਕਿ ਅਜੇ ਇਸ ਮਾਮਲੇ 'ਤੇ ਜਾਂਚ ਅੱਗੇ ਨਹੀਂ ਵਧਾਈ ਗਈ।
ਹੌਲੀ-ਹੌਲੀ ਠੀਕ ਹੋ ਰਿਹਾ ਹਾਂ: SP ਜੁਗਰਾਜ ਸਿੰਘ
ਘਟਨਾ ਵਿਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਵੀ ਕੁਝ ਬੋਲਣ ਤੋਂ ਗੁਰੇਜ਼ ਕਰ ਰਹੇ ਹਨ। ਐਸ.ਪੀ ਜੁਗਰਾਜ ਸਿੰਘ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ ਸਿਆਸਤਦਾਨਾਂ ਅਤੇ ਪਤਵੰਤਿਆਂ ਨੇ ਪਹੁੰਚ ਕੇ ਉਹਨਾਂ ਅਤੇ ਪੁਲਿਸ ਟੀਮ ਦੀ ਸ਼ਲਾਘਾ ਕੀਤੀ। ਜੁਗਰਾਜ ਸਿੰਘ ਨੇ ਕਿਹਾ ਕਿ ਉਹ ਠੀਕ ਹੋ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾਕ੍ਰਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸਰੂਪ’ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਮੁੱਖ ਚਿੰਤਾ ਸੀ।