ਅਜਨਾਲਾ ਘਟਨਾ ਬਾਰੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ 

By : KOMALJEET

Published : Mar 1, 2023, 3:49 pm IST
Updated : Mar 1, 2023, 3:50 pm IST
SHARE ARTICLE
Amarinder Singh Raja Warring
Amarinder Singh Raja Warring

''ਥਾਣੇ ਦੀ ਘੇਰਾਬੰਦੀ ਅਤੇ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਦੋਸ਼ੀ ਤੁਰੰਤ ਸਲਾਖ਼ਾਂ ਪਿੱਛੇ ਹੋਣੇ ਚਾਹੀਦੇ ਹਨ'' 

ਮੋਹਾਲੀ : ਅਜਨਾਲਾ ਘਟਨਾ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ DGP ਨੂੰ ਇੱਕ ਚਿੱਠੀ ਲਿਖੀ ਹੈ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਲਿਖਿਆ ਕਿ ਥਾਣੇ ਦੀ ਘੇਰਾਬੰਦੀ ਅਤੇ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਵਿਚ ਸ਼ਾਮਲ ਦੋਸ਼ੀ ਤੁਰੰਤ ਸਲਾਖ਼ਾਂ ਪਿੱਛੇ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਵਿਕਾਸ ਕਾਰਜਾਂ ਲਈ ਕਰੀਬ 7.45 ਕਰੋੜ ਰੁਪਏ ਖਰਚੇਗੀ ਪੰਜਾਬ ਸਰਕਾਰ 

ਉਨ੍ਹਾਂ ਨੇ ਇਹ ਵੀ ਲਿਖਿਆ ਕਿ ਜੇਕਰ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਅਸੀਂ ਸੜਕਾਂ 'ਤੇ ਉਤਰਾਂਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਵਲੋਂ ਲਿਖੀ ਪਹਿਲੀ ਚਿੱਠੀ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੈਂ ਪਹਿਲਾਂ ਵੀ ਤੁਹਾਨੂੰ ਚਿੱਠੀ ਲਿਖ ਕੇ ਅਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਅਪੀਲ ਕਰ ਚੁੱਕਿਆ ਹਾਂ। ਰਾਜਾ ਵੜਿੰਗ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਭੰਗ ਕਰਨ ਵਿਚ ਲੱਗਿਆ ਹੋਇਆ ਹੈ ਪਰ ਮੇਰੀ ਚਿੱਠੀ 'ਤੇ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ।

ਇਹ ਵੀ ਪੜ੍ਹੋ : ਇੰਟਰਨੈੱਟ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਚ ਭਾਰਤ ਫਿਰ ਸਭ ਤੋਂ ਅੱਗੇ, 2022 'ਚ 84 ਵਾਰ ਕੀਤਾ ਗਿਆ ਬੰਦ 

ਰਾਜਾ ਵੜਿੰਗ ਨੇ ਲਿਖਿਆ ਕਿ ਅਜਨਾਲਾ ਵਿਖੇ ਥਾਣੇ ਦਾ ਘਿਰਾਓ ਕੀਤਾ ਗਿਆ ਅਤੇ ਉਸ ਸਖਸ਼ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਉਪਰ ਕਿਡਨੈਪਿੰਗ ਦੇ ਇਲਜ਼ਾਮ ਲੱਗੇ ਸਨ। ਵੜਿੰਗ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪਹਿਲਾਂ ਕਦੇ ਵੀ ਨਹੀਂ ਦੇਖੀਆਂ ਅਤੇ ਨਾ ਹੀ ਸੁਣੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ ਵੀ ਪੁਲਿਸ ਦਾ ਮਨੋਬਲ ਇੰਨਾ ਨਹੀਂ ਡਿੱਗਿਆ ਸੀ ਜਿੰਨਾ ਹੁਣ ਡਿੱਗ ਚੁੱਕਿਆ ਹੈ। ਚਿੱਠੀ ਵਿਚ ਜ਼ਿਕਰ ਕਰਦਿਆਂ ਵੜਿੰਗ ਨੇ ਕਾਂਗਰਸ ਪਾਰਟੀ ਵਲੋਂ ਦਿਤੇ ਅਲਟੀਮੇਟਮ ਬਾਰੇ ਦੱਸਿਆ ਅਤੇ ਕਿਹਾ ਕਿ ਜੇਕਰ ਅਜਨਾਲਾ ਘਟਨਾ ਵਿਚ ਸ਼ਾਮਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਉਹ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਗੇ।
 

'ਅੰਮ੍ਰਿਤਪਾਲ ਨੂੰ ਕਰੋ ਗ੍ਰਿਫ਼ਤਾਰ ਨਹੀਂ ਤਾਂ ਅਸੀਂ ਉਤਰਾਂਗੇ ਸੜਕਾਂ 'ਤੇ'

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement