ਖ਼ਬਰਾਂ |

ਤਾਜ਼ਾ |

ਲੁਧਿਆਣਾ ਪੁਲਿਸ ਨੇ 11 ਕਰੋੜ ਦੀ ਹੈਰੋਇਨ ਸਮੇਤ ਪਤੀ-ਪਤਨੀ ਨੂੰ ਕੀਤਾ ਕਾਬੂ

By : GAGANDEEP

Published : Mar 1, 2023, 4:55 pm IST
Updated : Mar 1, 2023, 4:55 pm IST
SHARE ARTICLE
PHOTO
PHOTO

ਫੜੇ ਗਏ ਦੋਸ਼ੀਆ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ

 

ਲੁਧਿਆਣਾ: ਲੁਧਿਆਣਾ ਪੁਲਿਸ  ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਇਥੇ ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਪਤੀ-ਪਤਨੀ ਨੂੰ 2 ਕਿੱਲੋ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ.

ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਡੀ. ਐੱਸ. ਪੀ. ਦਵਿੰਦਰ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਪਤੀ-ਪਤਨੀ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਨਵੀਂ ਵਿਆਹੀ ਲਾੜੀ ਹੋਈ ਵਿਧਵਾ, ਵਿਆਹ ਦੇ 16 ਘੰਟਿਆਂ ਬਾਅਦ ਲਾੜੇ ਦੀ ਹੋਈ ਮੌਤ

ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਦੋਸ਼ੀਆ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਔਰਤ ਦੇ ਪਿਤਾ ਅਤੇ ਭਰਾ ਵੀ ਨਸ਼ਾ ਤਸਕਰੀ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਪਤੀ ਪਤਨੀ ਤੋਂ ਅੱਗੇ ਦੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿੱਥੋਂ ਲਿਆਉਂਦੇ ਸਨ ਅਤੇ ਕਿਨ੍ਹਾਂ-ਕਿਨ੍ਹਾਂ ਨੂੰ ਸਪਲਾਈ ਕਰਦੇ ਸਨ। ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement