ਖ਼ਬਰਾਂ |

ਤਾਜ਼ਾ |

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
Published : Mar 1, 2023, 4:38 pm IST
Updated : Mar 1, 2023, 4:38 pm IST
SHARE ARTICLE
Punjab Public Service Commission
Punjab Public Service Commission

ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ


 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ  2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement