ਬਹਿਬਲ ਕਲਾਂ ਗੋਲੀਬਾਰੀ ਕੇਸ ਵਿਚ ਜਲਦੀ ਚਲਾਨ ਪੇਸ਼ ਕਰੇਗੀ ਸਰਕਾਰ, ਮੰਤਰੀਆਂ ਅਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ
Published : Mar 1, 2023, 5:47 pm IST
Updated : Mar 1, 2023, 5:59 pm IST
SHARE ARTICLE
Punjab government to soon present challan regarding behbal Kalan firing case
Punjab government to soon present challan regarding behbal Kalan firing case

ਬੇਅਦਬੀ ਕੇਸਾਂ 'ਚ ਸਜ਼ਾ ਦਿਵਾਉਣ ਲਈ ਰਾਸ਼ਟਰਪਤੀ ਕੋਲ ਹੋਵੇਗੀ ਅਪੀਲ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਇਹ ਵੀ ਪੜ੍ਹੋ: ਮੁਜ਼ਾਹਰਿਆਂ ਵਿਚ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।

ਇਹ ਵੀ ਪੜ੍ਹੋ: ਅਜਨਾਲਾ ਘਟਨਾਕ੍ਰਮ ’ਤੇ ਡਾ. ਬਲਬੀਰ ਸਿੰਘ ਦੀ ਸਲਾਹ, “ਸਿੱਖ ਆਗੂ ਆਪਣਾ ਫਰਜ਼ ਨਿਭਾਉਣ, ਸਰਕਾਰ ਆਪਣੀ ਭੂਮਿਕਾ ਨਿਭਾਏਗੀ” 

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ: ਪਿਛਲੇ ਸਾਲ ਅੰਮ੍ਰਿਤਸਰ 'ਚ ਡੇਗਿਆ ਗਿਆ ਪਾਕਿਸਤਾਨੀ ਡਰੋਨ ਚੀਨ ਤੋਂ ਆਇਆ ਸੀ: ਬੀ.ਐੱਸ.ਐੱਫ.

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ 

ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement