ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਈ ਪਟਿਆਲਾ ਯੂਨੀਵਰਸਿਟੀ ਤੇ ਕਾਂਗਰਸੀ ਆਗੂ ਦੇ ਕਤਲ ਦੀ ਗੁੱਥੀ

By : GAGANDEEP

Published : Mar 1, 2023, 8:18 pm IST
Updated : Mar 1, 2023, 9:39 pm IST
SHARE ARTICLE
photo
photo

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਦੀ ਲੀਹ ‘ਤੇ ਚੱਲਦਿਆਂ ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਅਤੇ ਯੂਨੀਵਰਸਿਟੀ ਵਿਦਿਆਰਥੀ ਦੇ ਦੋ ਸਨਸਨੀਖੇਜ਼ ਕਤਲ ਕੇਸਾਂ ਨੂੰ ਸਫ਼ਲਤਾਪੂਰਵਕ ਹੱਲ ਕੀਤਾ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਮੁੱਖ ਮੁਲਜ਼ਮਾਂ ਨੂੰ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦੋਵੇਂ ਕਤਲ ਇੱਕੋ ਦਿਨ ਹੋਏ ਸਨ।

ਪਹਿਲੇ ਮਾਮਲੇ ਵਿੱਚ ਕਾਂਗਰਸੀ ਆਗੂ ਤੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਦੇ ਮਕਬੂਲ ਪੁਰਾ ਦੀ ਔਰਤ, ਜਿਸ ਦੀ ਅਮਨਦੀਪ ਕੌਰ ਵਜੋਂ ਪਛਾਣ ਕੀਤੀ ਗਈ ਹੈ, ਨੇ ਆਪਣੇ ਪਿਤਾ ਦੇ ਲਾਇਸੰਸੀ ਪਿਸਤੌਲ ਦੀ ਵਰਤੋਂ ਕਰਕੇ ਗੋਲੀ ਮਾਰ ਦਿੱਤੀ ਸੀ। ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਪੀੜਤ ਤਰਨਤਾਰਨ ਦੇ ਪਿੰਡ ਸੰਗਵਾ ਵਿੱਚ ਸਥਿਤ ਆਪਣੇ ਐਸ.ਜੀ.ਆਈ. ਮੈਰਿਜ ਪੈਲੇਸ ਵਿੱਚ ਮੌਜੂਦ ਸੀ।

ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਅਮਨਦੀਪ ਕੌਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਈ। ਉਨ੍ਹਾਂ ਦੱਸਿਆ ਕਿ ਤਕਨੀਕੀ ਸਰੋਤਾਂ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਮਦਦ ਨਾਲ, ਪੁਲਿਸ ਟੀਮਾਂ ਨੇ ਮੰਗਲਵਾਰ ਨੂੰ ਤਰਨਤਾਰਨ ਦੇ ਝਬਾਲ ਰੋਡ ਤੋਂ ਮੁਲਜ਼ਮ ਅਮਨਦੀਪ ਕੌਰ ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਤੋਂ ਜੁਰਮ ਵਿੱਚ ਵਰਤਿਆ ਪਿਸਤੌਲ ਵੀ ਬਰਾਮਦ ਕੀਤਾ ਹੈ।

ਐਸਐਸਪੀ ਨੇ ਦੱਸਿਆ ਕਿ ਪੀੜਤ ਦੇ ਲੜਕੇ ਰਣਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਅਮਨਦੀਪ ਕੌਰ ਉਨ੍ਹਾਂ ਦੇ ਮੈਰਿਜ ਪੈਲੇਸ ਵਿੱਚ ਡੈਕੋਰੇਟਰ ਵਜੋਂ ਕੰਮ ਕਰਦੀ ਸੀ ਅਤੇ ਉਸ ਦੇ ਪਿਤਾ ਨੂੰ ਬਲੈਕਮੇਲ ਕਰਕੇ 2 ਲੱਖ ਰੁਪਏ ਦੀ ਮੰਗ ਕਰ ਰਹੀ ਸੀ। ਦੂਜੇ ਮਾਮਲੇ ਵਿੱਚ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨਵਜੋਤ ਸਿੰਘ (20) ਦੀ ਸੋਮਵਾਰ ਨੂੰ ਯੂਨੀਵਰਸਿਟੀ ਦੇ ਕੈਂਪਸ ਵਿੱਚ ਦੋ ਧੜਿਆਂ ਵਿੱਚ ਹੋਈ ਝੜਪ ਦੌਰਾਨ ਗੰਭੀਰ ਜ਼ਖ਼ਮੀ ਹੋਣ ਕਾਰਨ ਮੌਤ ਹੋ ਗਈ। ਇਹ ਝੜਪ ਕਿਰਾਏ ਦੀ ਰਿਹਾਇਸ਼ ਦੇ ਬਿਜਲੀ ਬਿੱਲ ਨੂੰ ਲੈ ਕੇ ਹੋਈ ਸੀ।

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਤੁਰੰਤ ਸਾਰੇ ਮੁਲਜ਼ਮਾਂ, ਜਿਨ੍ਹਾਂ ਦੀ ਪਛਾਣ ਪਟਿਆਲਾ ਦੇ ਮਨਦੀਪ ਸਿੰਘ ਉਰਫ ਜੁਗਨੂੰ, ਫਾਜ਼ਿਲਕਾ ਦੇ ਮੋਹਿਤ ਕੰਬੋਜ, ਫਿਰੋਜ਼ਪੁਰ ਦੇ ਸੰਤੋਜ ਸਿੰਘ ਅਤੇ ਫਰੀਦਕੋਟ ਦੇ ਹਰਵਿੰਦਰ ਸਿੰਘ ਵਜੋਂ ਹੋਈ ਹੈ, ਨੂੰ ਟਰੇਸ ਕਰਕੇ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੰਗਲਵਾਰ ਨੂੰ ਪਟਿਆਲਾ ਦੇ ਬਹਾਦੁਰਗੜ੍ਹ ਇਲਾਕੇ ਤੋਂ ਮੁਲਜ਼ਮ ਮਨਦੀਪ ਸਿੰਘ ਉਰਫ ਜੁਗਨੂੰ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜਦਕਿ ਬਾਕੀ ਤਿੰਨ ਮੁਲਜ਼ਮਾਂ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਨਦੀਪ ਜੁਗਨੂੰ ਦੇ ਕਬਜ਼ੇ 'ਚੋਂ ਵਾਰਦਾਤ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement