
ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਬੀਤੇ ਦਿਨੀਂ ਹੋਏ ਕਤਲ ਕਾਂਡ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ 'ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਯੂਨੀਵਰਸਿਟੀ ਵਿਚ ਕੁਝ ਨੌਜਵਾਨਾਂ ਵੱਲੋਂ ਨਵਜੋਤ ਸਿੰਘ ਨਾਂਅ ਦੇ ਨੌਜਵਾਨ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਅਗਲੇ ਵਿੱਤੀ ਸਾਲ 'ਚ 20,000 ਕਰੋੜ ਰੁਪਏ ਤੋਂ ਪਾਰ ਪਹੁੰਚ ਜਾਵੇਗੀ ਪੰਜਾਬ ਦੀ ਬਿਜਲੀ ਸਬਸਿਡੀ
ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ ਜੁਗਨੂੰ ਵਾਸੀ ਸਾਹਿਬ ਨਗਰ ਥੇੜੀ ਪਟਿਆਲਾ, ਮੋਹਿਤ ਕੰਬੋਜ ਵਾਸੀ ਜ਼ਿਲ੍ਹਾ ਫਾਜ਼ਿਲਕਾ, ਸੰਜੋਤ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਹਰਵਿੰਦਰ ਸਿੰਘ ਵਾਸੀ ਮੋਰਾਂਵਾਲੀ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪਤਨੀ ਨੇ ਖਾਣੇ ਵਿਚ ਬਣਾਈ ਦਾਲ ਤਾਂ ਪਤੀ ਨੇ ਗੁੱਸੇ ਵਿਚ ਘਰ ਨੂੰ ਲਗਾ ਦਿੱਤੀ ਅੱਗ
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮੋਹਿਤ ਆਪਣੇ ਚਾਰ ਸਾਥੀਆਂ ਸਮੇਤ ਜ਼ਖ਼ਮੀ ਨੌਜਵਾਨ ਗੁਰਵਿੰਦਰ ਸਿੰਘ ਦੇ ਨਾਲ ਕਿਰਾਏ ’ਤੇ ਰਹਿੰਦਾ ਸੀ। ਕੋਠੀ ਦੇ ਬਿਜਲੀ ਬਿੱਲ ਨੂੰ ਲੈ ਕੇ ਮੋਹਿਤ ਅਤੇ ਗੁਰਵਿੰਦਰ ਸਿੰਘ ਵਿਚਕਾਰ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਹੋਏ ਝਗੜੇ ਦੌਰਾਨ ਨਵਜੋਤ ਸਿੰਘ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।