ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ: ਮਤਰਏ ਪਿਓ ਨੇ ਨਾਬਾਲਗ ਧੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ

By : GAGANDEEP

Published : Mar 1, 2023, 4:21 pm IST
Updated : Mar 1, 2023, 7:39 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਲੁਧਿਆਣਾ : ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇੱਕ ਮਤਰੇਏ ਪਿਓ ਨੇ ਆਪਣੀ ਨਾਬਾਲਗ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਕਲਯੁਗੀ ਪਿਓ ਪਿਛਲੇ ਇਕ ਸਾਲ ਤੋਂ ਆਪਣੀ ਧੀ ਨਾਲ ਜਬਰ-ਜ਼ਨਾਹ ਕਰ ਰਿਹਾ ਸੀ। ਘਟਨਾ ਜਮਾਲਪੁਰਾ ਇਲਾਕੇ ਦੀ ਹੈ। ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਆਪਣੇ ਪਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

 

ਇਹ ਵੀ ਪੜ੍ਹੋ: ਸਰਕਾਰ ਨੇ BP, ਸ਼ੂਗਰ ਸਮੇਤ 74 ਦਵਾਈਆਂ ਦੀ ਕੀਮਤ ਕੀਤੀ ਤੈਅ, ਹੁਣ ਸਸਤੇ ਰੇਟਾਂ 'ਤੇ ਮਿਲਣਗੀਆਂ ਇਹ ਦਵਾਈਆਂ 

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਔਰਤ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ‘ਚ ਰਹਿੰਦੀ ਹੈ। ਉਸਦਾ ਦੂਜਾ ਵਿਆਹ ਰਾਜਮਲ ਨਾਲ ਹੋਇਆ ਹੈ। 27 ਫਰਵਰੀ ਦੀ ਰਾਤ ਨੂੰ 1.30 ਵਜੇ ਅਚਾਨਕ ਉਸ ਦੀ ਅੱਖ ਖੁੱਲ੍ਹ ਗਈ। ਉਸਦਾ ਪਤੀ ਮੰਜੇ ‘ਤੇ ਨਹੀਂ ਸੀ। ਉਸ ਨੇ ਉਸ ਨੂੰ ਆਵਾਜ਼ ਮਾਰੀ ਪਰ ਉਹ ਕਿਤੇ ਨਹੀਂ ਮਿਲਿਆ।

ਇਹ ਵੀ ਪੜ੍ਹੋ: ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ, ਪੁਲਿਸ ਨੇ ਗਸ਼ਤ ਦੌਰਾਨ ਰੇਤ ਨਾਲ ਭਰੀਆਂ 2 ਟਰੈਕਟਰ ਟਰਾਲੀਆਂ ਫੜੀਆਂ 

ਮਹਿਲਾ ਨੇ ਜਦੋਂ ਵੇਖਿਆ ਤਾਂ ਉਸ ਦਾ ਪਤੀ ਧੀ ਨਾਲ ਗਲਤ ਕੰਮ ਕਰ ਰਿਹਾ ਸੀ। ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ ਇਕ ਸਾਲ ਤੋਂ ਉਸ ਦੀ ਧੀ ਨਾਲ ਗਲਤ ਕੰਮ ਕਰ ਰਿਹਾ ਸੀ। ਪੁਲਿਸ ਨੇ  ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement