50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਤੇ ਹੌਲਦਾਰ ਕਾਬੂ

By : GAGANDEEP

Published : Mar 1, 2023, 9:20 pm IST
Updated : Mar 1, 2023, 9:37 pm IST
SHARE ARTICLE
PHOTO
PHOTO

ਨੌਜਵਾਨ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖ ਕੇ ਮੰਗੇ ਸਨ ਪੈਸੇ

 

 ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ  ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। 

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ 'ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement