Abohar News: ਕਿੰਨੂਆਂ ਨਾਲ ਭਰੇ ਪਿਕਅੱਪ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, ਚਾਲਕ ਦੀ ਹੋਈ ਮੌਤ
Published : Mar 1, 2024, 4:01 pm IST
Updated : Mar 1, 2024, 4:01 pm IST
SHARE ARTICLE
A pickup full of insects collided with a tractor-trolley Abohar News in punjabi
A pickup full of insects collided with a tractor-trolley Abohar News in punjabi

Abohar News: ਤਿੰਨ ਬੱਚਿਆਂ ਦਾ ਪਿਓ ਸੀ ਮ੍ਰਿਤਕ ਨੌਜਵਾਨ

A pickup full of insects collided with a tractor-trolley Abohar News in punjabi: ਅਬੋਹਰ ਤੋਂ ਕਿੰਨੂ ਲੈ ਕੇ ਧੂਰੀ ਜਾ ਰਹੀ ਪਿਕਅੱਪ ਟਰੈਕਟਰ-ਟਰਾਲੀ ਨਾਲ ਟਕਰਾ ਕੇ ਪਲਟ ਗਈ। ਇਸ ਘਟਨਾ ਵਿੱਚ ਪਿਕਅੱਪ ਚਾਲਕ ਵਾਸੀ ਪਿੰਡ ਅਮਰਪੁਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: Firozpur News: ਕਾਨੂੰਨ ਦੀਆਂ ਉਡਾਈਆਂ ਧੱਜੀਆਂ, ਰਿੰਗ ਸੈਰੇਮਨੀ 'ਚ ਕੀਤੀ ਤਾਬੜਤੋੜ ਫਾਇਰਿੰਗ 

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਮਰਪੁਰਾ ਦਾ ਰਹਿਣ ਵਾਲਾ ਕਰੀਬ 45 ਸਾਲਾ ਕੁੰਦਨ ਲਾਲ ਪਿਕਅੱਪ ਚਲਾਉਂਦਾ ਸੀ ਅਤੇ ਬੀਤੀ ਸ਼ਾਮ ਅਬੋਹਰ ਤੋਂ ਕਿੰਨੂ ਲੱਦ ਕੇ ਧੂਰੀ ਵੱਲ ਜਾ ਰਿਹਾ ਸੀ ਪਰਰ ਅੱਜ ਸਵੇਰੇ ਧੂਰੀ ਨੇੜੇ ਉਸ ਦੀ ਪਿਕਅੱਪ ਸਾਹਮਣੇ ਤੋਂ ਜਾ ਰਹੇ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਘਟਨਾ ਵਿੱਚ ਕੁੰਦਨ ਲਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: Canada Former PM Death News: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਮਾਰਟਿਨ ਬ੍ਰਾਇਨ ਮੁਲਰੋਨੀ ਦਾ ਹੋਇਆ ਦਿਹਾਂਤ

ਘਟਨਾ ਦਾ ਪਤਾ ਲੱਗਦਿਆਂ ਹੀ ਕੁੰਦਨ ਲਾਲ ਦੇ ਪਰਿਵਾਰਕ ਮੈਂਬਰ ਧੂਰੀ ਪੁੱਜੇ ਅਤੇ ਧੂਰੀ ਪੁਲਿਸ ਨੇ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ। ਇਥੇ ਉਸ ਦੀ ਲਾਸ਼ ਨੂੰ ਅਬੋਹਰ ਲਿਆਂਦਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਉਨ੍ਹਾਂ ਦਾ ਸਸਕਾਰ ਭਲਕੇ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਮ੍ਰਿਤਕ ਦੋ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A pickup full of insects collided with a tractor-trolley Abohar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement