Charanjit Channi: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ 2 ਕਰੋੜ ਰੁਪਏ ਫਿਰੌਤੀ ਦੀ ਧਮਕੀ
Published : Mar 1, 2024, 9:02 am IST
Updated : Mar 1, 2024, 9:02 am IST
SHARE ARTICLE
Charanjit Singh Channi
Charanjit Singh Channi

ਉਨ੍ਹਾਂ ਨੂੰ ਗੈਂਗਸਟਰ ਵਲੋਂ ਧਮਕੀ ਭਰਿਆ ਫ਼ੋਨ ਅਤੇ ਮੈਸੇਜ ਮਿਲੇ ਹਨ

Charanjit Channi:  ਮੋਰਿੰਡਾ (ਰਾਜ ਕੁਮਾਰ ਦਸੌੜ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰਗਟਾਵਾ ਕੀਤਾ ਗਿਆ ਹੈ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਗੈਂਗਸਟਰ ਵਲੋਂ ਧਮਕੀ ਭਰਿਆ ਫ਼ੋਨ ਅਤੇ ਮੈਸੇਜ ਮਿਲੇ ਹਨ ਜਿਸ ਵਿਚ ਫ਼ੋਨ ਕਰਨ ਵਾਲੇ ਨੇ ਉਨ੍ਹਾਂ ਕੋਲੋਂ ਦੋ ਕਰੋੜ ਰੁਪਏ ਦੀ ਫਿਰੋਤੀ ਮੰਗੀ ਹੈ। ਚੰਨੀ ਨੇ ਇਹ ਪ੍ਰਗਟਾਵਾ ਅਪਣੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਦਸਿਆ ਕਿ ਉਹ ਇਸ ਸਬੰਧੀ ਆਏ ਮੈਸੇਜ ਦਾ ਸਕਰੀਨ ਸ਼ਾਟ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਵੀ ਭੇਜ ਚੁੱਕੇ ਹਨ, ਪ੍ਰੰਤੂ ਦਸ ਦਿਨ ਬੀਤਣ ਉਪਰੰਤ ਵੀ ਉਪਰੋਕਤ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਵੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਇਕ ਸਾਬਕਾ ਮੁੱਖ ਮੰਤਰੀ ਵੀ ਗੈਂਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ  ਰਹਿ ਸਕਦਾ ਹੈ?  ਪ੍ਰੰਤੂ ਪੰਜਾਬ ਸਰਕਾਰ ਅੱਖਾਂ ਬੰਦ ਕਰੀ ਬੈਠੀ ਹੈ ਜਿਸ ਕਾਰਨ ਸੂਬੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ।

 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement