Firozpur News: ਕਾਨੂੰਨ ਦੀਆਂ ਉਡਾਈਆਂ ਧੱਜੀਆਂ, ਰਿੰਗ ਸੈਰੇਮਨੀ 'ਚ ਕੀਤੀ ਤਾਬੜਤੋੜ ਫਾਇਰਿੰਗ
Published : Mar 1, 2024, 2:57 pm IST
Updated : Mar 1, 2024, 4:00 pm IST
SHARE ARTICLE
Firing in Ferozepur News in punjabi
Firing in Ferozepur News in punjabi

Firozpur News: ਪੁਲਿਸ ਨੇ ਤਿੰਨਾਂ ਨੌਜਵਾਨਾਂ ਖਿਲਾਫ ਮਾਮਲਾ ਕੀਤਾ ਦਰਜ

Firing in Ferozepur News in punjabi: ਫ਼ਿਰੋਜ਼ਪੁਰ ਵਿਚ ਰਿੰਗ ਸੈਰੇਮਨੀ ਦੇ ਜਸ਼ਨ ਵਿੱਚ 3 ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਉਕਤ ਫਾਇਰਿੰਗ ਦੀ ਵੀਡੀਓ ਇੰਟਰਨੈੱਟ 'ਤੇ ਅਪਲੋਡ ਕਰਕੇ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਵਾਇਰਲ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਤਿੰਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Canada Former PM Death News: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਮਾਰਟਿਨ ਬ੍ਰਾਇਨ ਮੁਲਰੋਨੀ ਦਾ ਹੋਇਆ ਦਿਹਾਂਤ

ਜ਼ੀਰਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਵਿਧਾਨ ਸਭਾ ਅਧੀਨ ਪੈਂਦੇ ਪਿੰਡ ਡਿੱਬਵਾਲਾ ਦੀ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਹੈ ਕਿ ਇਹ ਵੀਡੀਓ ਸਥਾਨਕ ਮੌਜੂਦਾ ਵਿਧਾਇਕ ਦੇ ਕਰੀਬੀ ਲੋਕਾਂ ਦੀ ਹੈ। ਜੋ ਸੱਤਾ ਦੇ ਪ੍ਰਭਾਵ ਹੇਠ ਖੁੱਲ੍ਹੇਆਮ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਹਨ ਅਤੇ ਆਪਣੀਆਂ ਵੀਡੀਓਜ਼ ਬਣਾ ਰਹੇ ਹਨ।

ਇਹ ਵੀ ਪੜ੍ਹੋ: Dharmendra Health News: ਅਭਿਨੇਤਾ ਧਰਮਿੰਦਰ ਨੇ ਅੱਧੀ ਰਾਤ ਨੂੰ ਸਿਹਤ ਨੂੰ ਲੈ ਕੇ ਕੀਤਾ ਅਜਿਹਾ ਟਵੀਟ, ਪ੍ਰਸ਼ੰਸਕਾਂ ਦੀਆਂ ਵਧੀਆਂ ਧੜਕਣਾਂ 

ਜਿਸ ਕਾਰਨ ਸੂਬਾ ਸਰਕਾਰ ਦੇ ਦਾਅਵਿਆਂ 'ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਉਕਤ ਵੀਡੀਓ ਜ਼ਿਲ੍ਹੇ ਦੇ ਐੱਸਐੱਸਪੀ ਨੂੰ ਵੀ ਭੇਜੀ ਸੀ।

ਉਕਤ ਵਾਇਰਲ ਵੀਡੀਓ 'ਤੇ ਜੀਰਾ ਸਬ-ਡਵੀਜ਼ਨ ਦੇ ਡੀਐੱਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਮੁਲਜ਼ਮ ਪਲਵਿੰਦਰ ਸਿੰਘ, ਸਾਰਜ ਸਿੰਘ ਅਤੇ ਗੁਰਸੇਵਕ ਸਿੰਘ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Firing in Firozpur News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement