Gurpreet Chola Murder: ਤਰਨਤਾਰਨ 'ਚ 'ਆਪ' ਵਰਕਰ ਦੀ ਗੋਲੀ ਮਾਰ ਕੇ ਹੱਤਿਆ 
Published : Mar 1, 2024, 10:53 am IST
Updated : Mar 1, 2024, 3:38 pm IST
SHARE ARTICLE
Gurpreet Singh Gopi
Gurpreet Singh Gopi

ਅਦਾਲਤ ਵਿਚ ਪੇਸ਼ ਹੋਣ ਜਾ ਰਿਹਾ ਸੀ ਵਰਕਰ

Gurpreet Chola Murder Case in Tarn Taran News in Punjabi Today:  ਤਰਨਤਾਰਨ : ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਨੂੰ ਹਮਲਾਵਰਾਂ ਨੇ ਰੇਲਗੱਡੀ ਦਾ ਪਿੱਛਾ ਕਰਦੇ ਹੋਏ ਅੰਜਾਮ ਦਿੱਤਾ, ਜਦੋਂ ਸ਼੍ਰੀ ਗੋਇੰਦਵਾਲ ਸਾਹਿਬ ਨੇੜੇ ਰੇਲਵੇ ਫਾਟਕ ਬੰਦ ਸੀ। ਇਸ ਹਮਲੇ 'ਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।  

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਚੋਹਲਾ ਸਾਹਿਬ ਅੱਜ ਸਵੇਰੇ ਆਪਣੀ ਕਾਰ ਵਿਚ ਸ੍ਰੀ ਗੋਇੰਦਵਾਲ ਸਾਹਿਬ ਜਾ ਰਿਹਾ ਸੀ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਨੇੜੇ ਪੁੱਜੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਸਵਿਫਟ ਕਾਰ ਵਿਚ ਸਵਾਰ ਹਮਲਾਵਰ ਪਹਿਲਾਂ ਹੀ ਉਸ ਦਾ ਪਿੱਛਾ ਕਰ ਰਹੇ ਸਨ।

ਉਨ੍ਹਾਂ ਗੁਰਪ੍ਰੀਤ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ 'ਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਾਫ਼ੀ ਕਰੀਬੀ ਦੱਸਿਆ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

(For more news apart from Gurpreet Chola Murder Case in Tarn Taran News in Punjabi Today, stay tuned to Rozana Spokesman)

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement