ਜਤਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਨੌਜਵਾਨਾਂ ਦੀ ਪਛਾਣ
Punjab Accident News: ਜ਼ਿਲ੍ਹਾ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਫਲਾਹੀ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਮੁੰਡੇ ਪਿੰਡ ਹਰਮੋਇਆਂ ਨੂੰ ਜਾ ਰਹੇ ਸਨ।
ਇਸ ਦੌਰਾਨ ਮੱਲੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ ਉਕਤ ਥਾਂ ’ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਟਕਰਾ ਕੇ ਬੱਸ ਹੇਠਾਂ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਜਤਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਵਾਸੀ ਪਿੰਡ ਹਰਮੋਇਆਂ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 35 ਅਤੇ 22 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।