Punjab Budget Session: ਅੱਜ ਤੋਂ ਪੰਜਾਬ ਦਾ ਬਜਟ ਸੈਸ਼ਨ, ਪਹਿਲਾਂ ਰਾਜਪਾਲ ਦਾ ਸੰਬੋਧਨ, ਫਿਰ ਸ਼ਹੀਦਾਂ ਨੂੰ ਸ਼ਰਧਾਂਜਲੀਆਂ
Published : Mar 1, 2024, 8:10 am IST
Updated : Mar 1, 2024, 8:10 am IST
SHARE ARTICLE
Punjab Budget Session
Punjab Budget Session

4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ

Punjab Budget Session:  ਚੰਡੀਗੜ੍ਹ - ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਵਿਚ ਇਸ ਵਾਰ ਖੂਬ ਹੰਗਾਮਾ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਸਮੇਤ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਨਾਲ ਹੋਵੇਗੀ। ਹਾਲਾਂਕਿ ਪਿਛਲੇ ਸਾਲ ਰਾਜਪਾਲ ਦੇ ਸੰਬੋਧਨ ਦੌਰਾਨ ਹੀ ਹੰਗਾਮਾ ਹੋਇਆ ਸੀ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬਾਅਦ ਦੁਪਹਿਰ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਅਤੇ 3 ਮਾਰਚ ਨੂੰ ਛੁੱਟੀ ਰਹੇਗੀ। ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ 'ਤੇ ਬਹਿਸ ਹੋਵੇਗੀ।  

7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 8,9,10 ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਜਦਕਿ 11 ਅਤੇ 12 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੈ। ਇਸ ਵਿਚ ਬਿੱਲ ਪੇਸ਼ ਕੀਤੇ ਜਾਣਗੇ। 13 ਅਤੇ 14 ਮਾਰਚ ਗੈਰ-ਸਰਕਾਰੀ ਦਿਨ ਹਨ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 15 ਮਾਰਚ ਨੂੰ ਵੀ ਬਿੱਲ ਆਉਣਗੇ। ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement