
ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ ਲੋਕਲ ਛੁੱਟੀ ਦਾ ਐਲਾਨ
Punjab Holiday News: ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ।
ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵਲੋਂ ਪ੍ਰਾਪਤ ਹੋਈ ਰੀਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
(For more Punjabi news apart from Punjab Holiday latest News, stay tuned to Rozana Spokesman)