Punjab News: ਬ੍ਰਹਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ ਤੇ ਨੇੜਲੇ ਕੰਢੀ ਪਿੰਡਾਂ ਨੂੰ ਨਹਿਰੀ ਪਾਣੀ ਪ੍ਰਾਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
Published : Mar 1, 2024, 3:13 pm IST
Updated : Mar 1, 2024, 3:13 pm IST
SHARE ARTICLE
Brahm Shankar Jimpa directs to provide canal water projects to Hoshiarpur & adjoining villages of Kandi region
Brahm Shankar Jimpa directs to provide canal water projects to Hoshiarpur & adjoining villages of Kandi region

ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰਾਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ।

ਅਪਣੇ ਦਫਤਰ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵਲੋਂ ਵਿਸ਼ੇਸ਼ ਰੂਪ ਵਿਚ ਹੁਸ਼ਿਆਰਪੁਰ ਸ਼ਹਿਰ ਵਿਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿੰਪਾ ਵਲੋਂ ਨਹਿਰੀ ਪਾਣੀ ਪ੍ਰਾਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸ ਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ।

ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅਮਿਤ ਤਲਵਾੜ, ਸਥਾਨਕ ਸਰਕਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਦੀਪਤੀ ਉੱਪਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜੀਨੀਅਰ (ਉੱਤਰ) ਜਸਬੀਰ ਸਿੰਘ ਅਤੇ ਜਲ ਸ੍ਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਸ਼ਾਮਲ ਸਨ।

(For more Punjabi news apart from Punjab News Jimpa directs to provide canal water projects to Hoshiarpur & adjoining villages of Kandi region, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement