ਖ਼ਬਰਾਂ |

ਤਾਜ਼ਾ |

Punjab News: ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨ ਦੇ ਪਰਵਾਰ ਨੂੰ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸੌਂਪਿਆ ਇਕ ਕਰੋੜ ਦਾ ਚੈੱਕ
Published : Mar 1, 2024, 1:13 pm IST
Updated : Mar 1, 2024, 1:13 pm IST
SHARE ARTICLE
MLA Hand Over one crore check to family of martyr
MLA Hand Over one crore check to family of martyr

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।

Punjab News: ਮਾਨਸਾ ਦੇ ਪਿੰਡ ਪੇਰੋਂ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਇਸ ਮਗਰੋਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸਡੀਐਮ ਮਨਜੀਤ ਸਿੰਘ ਸ਼ਹੀਦ ਦੇ ਘਰ ਪਹੁੰਚੇ ਅਤੇ ਪਰਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਮਗਰੋਂ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਵਾਰ ਨੂੰ ਸਨਮਾਨ ਰਾਸ਼ੀ ਸੌਂਪੀ ਗਈ। ਵਿਧਾਇਕ ਨੇ ਕਿਹਾ ਕਿ ਸਰਹੱਦ 'ਤੇ ਦੇਸ਼ ਦੀ ਸੇਵਾ ਕਰਨ ਵਾਲੇ ਸ਼ਹੀਦ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ।

ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਵਾਰਾਂ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦਸਿਆ ਕਿ ਸ਼ਹੀਦ ਦੇ ਪਰਵਾਰ ਵਿਚ ਇਕ ਬੇਟੀ ਅਤੇ ਪਤਨੀ ਹੈ। ਵਿਧਾਇਕ ਨੇ ਪਰਵਾਰ ਨੂੰ ਭਰੋਸਾ ਦਿਤਾ ਕਿ ਸਰਕਾਰ ਪਰਵਾਰ ਦੀ ਹਰ ਸੰਭਵ ਮਦਦ ਕਰੇਗੀ।

(For more Punjabi news apart from MLA Hand Over one crore check to family of martyr, stay tuned to Rozana Spokesman)

 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement