Punjab News: ਅਬੋਹਰ ਵਿਚ 70 ਸਾਲਾਂ ਬਜ਼ੁਰਗ ਨੇ 9 ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ
Published : Mar 1, 2025, 12:54 pm IST
Updated : Mar 1, 2025, 1:09 pm IST
SHARE ARTICLE
Abohar Rape News in punjabi
Abohar Rape News in punjabi

Punjab News: ਪੀੜਤਾ ਚੌਥੀ ਜਮਾਤ ਦੀ ਵਿਦਿਆਰਥਣ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 70 ਸਾਲਾ ਵਿਅਕਤੀ ਨੇ 9 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਪੀੜਤਾ ਚੌਥੀ ਜਮਾਤ ਦੀ ਵਿਦਿਆਰਥਣ ਹੈ। ਘਟਨਾ ਦੁਪਹਿਰ 12 ਵਜੇ ਦੀ ਹੈ। ਲੜਕੀ ਦੀ ਮਾਂ ਕੰਮ 'ਤੇ ਗਈ ਹੋਈ ਸੀ। ਇਸ ਦੌਰਾਨ ਪੀੜਤਾ ਦੇ ਘਰ ਦੇ ਨੇੜੇ ਹੀ ਰਹਿਣ ਵਾਲਾ ਮੁਲਜ਼ਮ ਉਥੇ ਆ ਗਿਆ। ਲੜਕੀ ਨੂੰ ਬੰਧਕ ਬਣਾ ਕੇ ਆਪਣੇ ਘਰ ਲੈ ਗਿਆ। ਉਥੇ ਉਸ ਨੇ ਬੱਚੀ ਨਾਲ ਬਲਾਤਕਾਰ ਕੀਤਾ।

ਲੜਕੀ ਨੇ ਦੱਸਿਆ ਕਿ ਮੁਲਜ਼ਮ ਨੇ ਨਵੰਬਰ ਮਹੀਨੇ ਵੀ ਉਸ ਨਾਲ ਅਜਿਹਾ ਕੀਤਾ ਸੀ। ਮੁਲਜ਼ਮ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਕਾਰਨ ਲੜਕੀ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਪੀੜਤਾ ਦੀ ਮਾਂ ਨੇ ਦੱਸਿਆ ਕਿ ਲੜਕੀ ਅਕਸਰ ਪੇਟ ਦਰਦ ਦੀ ਸ਼ਿਕਾਇਤ ਕਰਦੀ ਸੀ ਅਤੇ ਦਵਾਈਆਂ ਵੀ ਖਾਂਦੀ ਸੀ।
ਹੁਣ ਇਸ ਦਾ ਕਾਰਨ ਸਾਹਮਣੇ ਆਇਆ ਹੈ। ਫ਼ਿਲਹਾਲ ਲੜਕੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।

ਜਦੋਂ ਉਸ ਦੇ ਸਕੂਲ ਦੇ ਅਧਿਆਪਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਵੀ ਹਸਪਤਾਲ ਪੁੱਜੇ ਅਤੇ ਥਾਣਾ ਸਿਟੀ 2 ਦੀ ਪੁਲਿਸ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਜਿਸ 'ਤੇ ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਮੌਕੇ 'ਤੇ ਪਹੁੰਚ ਕੇ ਲੜਕੀ ਅਤੇ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਮੈਡੀਕਲ ਕਰਵਾਇਆ।

ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਉੱਥੇ ਪਹੁੰਚ ਗਏ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਜਿਵੇਂ ਹੀ ਮੈਡੀਕਲ ਰਿਪੋਰਟ ਆਵੇਗੀ, ਉਸੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਬੱਚੇ ਨਾਲ ਜ਼ੁਲਮ ਕਰਨ ਵਾਲੇ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement