Jalandhar News: ਜਲੰਧਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ 'ਤੇ ਡਿੱਗਿਆ ਬਿਜਲੀ ਦਾ ਖੰਭਾ, ਵੱਡਾ ਹਾਦਸਾ ਵਾਪਰਨ ਤੋਂ ਰਿਹਾ ਬਚਾਅ
Published : Mar 1, 2025, 11:48 am IST
Updated : Mar 1, 2025, 11:48 am IST
SHARE ARTICLE
An electric pole fell on a school bus full of children in Jalandhar News
An electric pole fell on a school bus full of children in Jalandhar News

ਲੋਕਾਂ ਨੇ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਜਲੰਧਰ ਦੇ ਪਿੰਡ ਬੱਲਾਂ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਸਕੂਲੀ ਬੱਸ 'ਤੇ ਬਿਜਲੀ ਦਾ ਖੰਭਾ ਡਿੱਗ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਉਕਤ ਬਿਜਲੀ ਦੇ ਖੰਭੇ 'ਚ ਕਰੰਟ ਬੱਸ ਤੱਕ ਨਹੀਂ ਪਹੁੰਚਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਹਾਲਾਂਕਿ ਹਾਦਸੇ ਸਮੇਂ ਬਿਜਲੀ ਦੇ ਖੰਭੇ 'ਚ ਕਰੰਟ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ 3.30 ਵਜੇ ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਜਦੋਂ ਸਕੂਲ ਬੱਸ ਬੱਚਿਆਂ ਨੂੰ ਘਰ ਲਿਜਾਣ ਲਈ ਪਿੰਡ ਬੱਲਾਂ ਪਹੁੰਚੀ ਤਾਂ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਜਿਸ ਕਾਰਨ ਸਕੂਲ ਬੱਸ 'ਤੇ ਬਿਜਲੀ ਦਾ ਖੰਭਾ ਡਿੱਗ ਗਿਆ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ। 

ਆਸ-ਪਾਸ ਰਹਿਣ ਵਾਲੇ ਲੋਕਾਂ ਅਨੁਸਾਰ ਬਿਜਲੀ ਦਾ ਖੰਭਾ ਚਾਲੂ ਸੀ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਪਰ ਚਾਰ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ। ਸੜਕ ਦੇ ਇੱਕ ਪਾਸੇ ਗਟਰ ਦਾ ਢੱਕਣ ਸੀ, ਜੋ ਵਾਹਨਾਂ ਦੇ ਲੰਘਣ ਕਾਰਨ ਟੁੱਟ ਕੇ ਡਿੱਗ ਗਿਆ।

ਬੱਸ ਨੂੰ ਨੁਕਸਾਨੇ ਜਾਣ ਤੋਂ ਬਚਾਉਣ ਲਈ ਡਰਾਈਵਰ ਨੇ ਬੱਸ ਨੂੰ ਆਪਣੀ ਸਾਈਡ 'ਤੇ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਬੱਸ ਖੰਭੇ ਨਾਲ ਟਕਰਾ ਗਈ। ਖੰਭਾ ਵਿਚਕਾਰੋਂ ਟੁੱਟ ਕੇ ਬੱਸ 'ਤੇ ਡਿੱਗ ਗਿਆ। ਹਾਲਾਂਕਿ ਬਾਅਦ 'ਚ ਬਿਜਲੀ ਕਰਮਚਾਰੀਆਂ ਨੇ ਉੱਥੇ ਪਹੁੰਚ ਕੇ ਬਿਜਲੀ ਕੱਟ ਦਿੱਤੀ। ਟੁੱਟੀਆਂ ਤਾਰਾਂ ਨੂੰ ਖੰਭੇ ਤੋਂ ਹਟਾ ਕੇ ਆਵਾਜਾਈ ਬਹਾਲ ਕੀਤੀ ਜਾ ਸਕੀ।

ਪਾਵਰਕੌਮ ਦੇ ਐਸਡੀਓ ਬਲਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਬੱਸ ਦੇ ਉਪਰੋਂ ਟੁੱਟੇ ਖੰਭੇ ਨੂੰ ਹਟਾ ਕੇ ਇੱਕ ਪਾਸੇ ਰੱਖਿਆ ਗਿਆ ਹੈ। ਬਿਜਲੀ ਸਪਲਾਈ ਨਿਰਵਿਘਨ ਬਹਾਲ ਕਰ ਦਿੱਤੀ ਗਈ ਹੈ। ਮੌਕੇ 'ਤੇ ਮੌਜੂਦ ਬੱਸ ਡਰਾਈਵਰ ਤੋਂ ਲਿਖਤੀ ਬਿਆਨ ਲੈ ਲਿਆ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement