Derabassi Encounter: ਮੁਹਾਲੀ ਦੇ ਡੇਰਾਬੱਸੀ ’ਚ ਐਨਕਾਊਂਟਰ, ਦੋ ਮੁਲਜ਼ਮ ਗ੍ਰਿਫ਼ਤਾਰ
Published : Mar 1, 2025, 10:28 am IST
Updated : Mar 1, 2025, 3:37 pm IST
SHARE ARTICLE
Encounter in Derabassi, Mohali, two accused arrested
Encounter in Derabassi, Mohali, two accused arrested

ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਦੀ ਅਗਵਾਈ ਵਿੱਚ ਇੱਕ ਫਿਰੌਤੀ ਰੈਕੇਟ ਵਿੱਚ ਸ਼ਾਮਲ ਹੈ

 

Derabassi Encounter:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ  ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

 ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ  ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਉਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰਨੀ ਹੈ।

ਮਿਲੀ ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਸੀ ਕਿ ਗੁਰਬਾਜ਼ ਸਿੰਘ ਨੇ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ਹਾਈਵੇਅ ’ਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਦੇ ਖੇਤਰ ਵਿੱਚ ਚਰਚ ਦੇ ਨੇੜੇ ਕਿਸੇ ਨੂੰ ਹਥਿਆਰ ਪਹੁੰਚਾਉਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਉਕਤ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲੀ -ਸਿੱਕਾ ਬਰਾਮਦ ਕਰਨ ਉਪਰੰਤ ਉਸਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਤਸਕਰੀ ਕਰਕੇ ਲਿਆਂਦੇ ਗਏ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਹੈ, ਜੋ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਿੱਧੇ ਸੰਪਰਕ ਵਿੱਚ ਹੈ ਅਤੇ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 10 ਮਿਤੀ 28-02-25 ਨੂੰ ਆਰਮਜ਼ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
 

SHARE ARTICLE

ਏਜੰਸੀ

Advertisement

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM
Advertisement