Patiala News: ਪਟਿਆਲਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਟਿਆਲਾ ਜ਼ਿਲ੍ਹੇ 'ਚ ਵਿਆਪਕ ਤਲਾਸ਼ੀ ਮੁਹਿੰਮ
Published : Mar 1, 2025, 5:27 pm IST
Updated : Mar 1, 2025, 5:27 pm IST
SHARE ARTICLE
Patiala Police conducts extensive search operation in Patiala district under 'War on Drugs'
Patiala Police conducts extensive search operation in Patiala district under 'War on Drugs'

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਖ਼ੁਦ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਅਗਵਾਈ

 

- ਜ਼ਿਲ੍ਹੇ ਭਰ 'ਚ 800 ਦੇ ਕਰੀਬ ਪੁਲਿਸ ਫੋਰਸ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਨੂੰ ਮਿਲਿਆਂ ਲੋਕਾਂ ਦਾ ਭਰਵਾਂ ਸਹਿਯੋਗ
- ਆਮ ਲੋਕਾਂ ਦਾ ਸਹਿਯੋਗ ਨਸ਼ਿਆਂ ਦੇ ਖ਼ਾਤਮੇ ਦੀ ਚੰਗੀ ਸ਼ੁਰੂਆਤ : ਡੀ.ਆਈ.ਜੀ. ਸਿੱਧੂ
- ਪਟਿਆਲਾ ਜ਼ਿਲ੍ਹੇ 'ਚ ਇੱਕੋ ਸਮੇਂ ਅੱਠ ਥਾਵਾਂ 'ਤੇ ਤਲਾਸ਼ੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ : ਐਸ.ਐਸ.ਪੀ.
- 10 ਐਫ.ਆਈ.ਆਰ ਦਰਜ, 35 ਵਾਹਨ ਤੇ 4 ਲੱਖ ਦੀ ਡਰੱਗ ਮਨੀ ਜ਼ਬਤ, 25 ਵਿਅਕਤੀ ਕੀਤੇ ਰਾਊਂਡ ਅੱਪ

Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਪੂਰਨ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਪਟਿਆਲਾ ਜ਼ਿਲ੍ਹੇ 'ਚ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਸ਼ੱਕੀ ਸਥਾਨਾਂ 'ਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ।  ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਪਾਤੜਾਂ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਘੱਗਾ ਆਦਿ ਅੱਠ ਸਥਾਨਾਂ ਵਿਖੇ ਜੰਗੀ ਪੱਧਰ 'ਤੇ ਤਲਾਸ਼ੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਸਥਾਨਕ ਵਸਨੀਕਾਂ ਨੇ ਅੱਗੇ ਆ ਕੇ ਪੁਲਿਸ ਅਧਿਕਾਰੀਆਂ ਨੂੰ ਸ਼ੱਕੀ ਤਸਕਰਾਂ ਦੇ ਘਰਾਂ ਦੀ ਜਾਣਕਾਰੀ ਦੇਣ ਦੀ ਪਹਿਲਕਦਮੀ ਕੀਤੀ।

ਇਸ ਮੌਕੇ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਾਰ ਤਲਾਸ਼ੀ ਮੁਹਿੰਮ ਵਿੱਚ ਲੋਕਾਂ ਵੱਲੋਂ ਵੀ ਪੂਰਨ ਸਹਿਯੋਗ ਕੀਤਾ ਗਿਆ ਹੈ, ਜੋ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਨਸ਼ਾ ਤਸਕਰ ਦੇ ਘਰ 'ਤੇ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਨੇ ਲੋਕਾਂ ਵਿੱਚ ਵੀ ਹਾਂ ਪੱਖੀ ਸੰਦੇਸ਼ ਦਿੱਤਾ ਹੈ, ਜਿਸ ਸਦਕਾ ਹੁਣ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਇਕ ਮਹੀਨੇ ਵਿੱਚ ਹੋ ਜਾਵੇਗਾ।

ਮਨਦੀਪ ਸਿੰਘ ਸਿੱਧੂ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੇ ਘਰ ਬਰਬਾਦ ਕਰਕੇ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦ 'ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਆਮ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ 'ਚ 100 ਦੇ ਕਰੀਬ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ ਹੈ ਤੇ 10 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 35 ਵਾਹਨ ਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਵੀ ਫੜਿਆ ਗਿਆ ਹੈ ਤੇ 25 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਸ ਦੌਰਾਨ ਐਸ.ਪੀ. ਵੈਭਵ ਚੌਧਰੀ, ਐਸ.ਪੀ. ਯੋਗੇਸ਼ ਕੁਮਾਰ, ਐਸ.ਪੀ. ਰਾਜੇਸ਼ ਛਿੱਬਰ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਸਤਨਾਮ ਸਿੰਘ ਸੰਧੂ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement