Punjab Weather Update: ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਮੌਸਮ ਵਿਭਾਗ ਵੱਲੋਂ ਨਹੀਂ ਕੀਤਾ ਗਿਆ ਕੋਈ ਅਲਰਟ ਜਾਰੀ
Published : Mar 1, 2025, 8:55 am IST
Updated : Mar 1, 2025, 11:12 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਪੰਜਾਬ ਵਿਚ ਅੱਜ ਮੌਸਮ ਸਾਫ਼ ਰਹੇਗਾ। ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅਜੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 2 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ।

ਜਿਸ ਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ 'ਤੇ ਪੈ ਸਕਦਾ ਹੈ। ਇਸ ਦਾ ਅਸਰ 3 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਪੈਣ ਦੀ ਸੰਭਾਵਨਾ ਹੈ। ਇਸ ਦਿਨ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ।

ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋ ਗਈ ਹੈ ਪਰ ਮੌਸਮ ਵਿਭਾਗ ਨੇ ਮਾਰਚ ਦਾ ਮਹੀਨਾ ਵੀ ਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement